- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫ਼ਗਾਨਿਸਤਾਨ ਤੇ ਵੈਸਟਇੰਡੀਜ਼ ਵਿਚਾਲੇ ਮੈਚ ਅੱਜ
ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਚੁੱਕੀਆਂ ਦੋਵੇਂ ਟੀਮਾਂ ਜਦੋਂ ਮੈਦਾਨ ’ਤੇ ਖੇਡਣ ਲਈ ਉਤਰਨਗੀਆਂ ਤਾਂ ਅਫ਼ਗਾਨਿਸਤਾਨ ਦੀਆਂ ਨਜ਼ਰਾਂ ਵਿਸ਼ਵ ਕੱਪ ਵਿੱਚ ਪਹਿਲੀ ਜਿੱਤ ਹਾਸਲ ਕਰਨ ’ਤੇ ਲੱਗੀਆਂ ਹੋਣਗੀਆਂ ਜਦੋਂਕਿ ਵੈਸਟ ਇੰਡੀਜ਼ ਦੀ ਟੀਮ ਵੱਕਾਰ ਲਈ ਖੇਡੇਗੀ।ਅਫ਼ਗਾਨਿਸਤਾਨ ਨੇ ਵੈਸਟ ਇੰਡੀਜ਼ ਦੀ ਸਟਾਰ ਭਰਪੂਰ ਟੀਮ ਨੂੰ ਪਿਛਲੇ ਸਾਲ ਹਰਾਰੇ ਵਿੱਚ ਹੋਏ ਵਿਸ਼ਵ ਕੱਪ ਕੁਆਲੀਫਾਇਰ ’ਚ ਦੋ ਵਾਰ ਹਰਾਇਆ ਸੀ ਜਿਸ ਵਿੱਚ ਕ੍ਰਿਸ ਗੇਲ, ਕਾਰਲੋਸ ਬਰੈੱਥਵੇਟ ਅਤੇ ਸ਼ਾਈ ਹੋਪ ਸ਼ਾਮਲ ਸਨ। ਹੁਣ ਵਿਸ਼ਵ ਕੱਪ ’ਚ ਕੁਝ ਵੱਡੀਆਂ ਟੀਮਾਂ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਅਫ਼ਗਾਨਿਸਤਾਨ ਨੇ ਕਈ ਵਾਰ ਸਾਬਿਤ ਕੀਤਾ ਕਿ ਉਸ ਨੂੰ ਹੁਣ ਕਮਜ਼ੋਰ ਟੀਮ ਨਹੀਂ ਕਿਹਾ ਜਾ ਸਕਦਾ। ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3 ਵਜੇ ਸ਼ੁਰੂ ਹੋਵੇਗਾ।


