ਪੰਜਾਬ ਰਾਜ ਅਨੂਸਚਿਤ ਜਾਤੀ ਕਮਿਸ਼ਨ ਦੀ ਮੈਂਬਰ ਪਰਮਜੀਤ ਕੌਰ ਨੇ ਅਹੁਦਾ ਸੰਭਾਲਿਆ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁਕਤ ਮੈਂਬਰ ਪਰਮਜੀਤ ਕੌਰ ਨੇ ਅੱਜ ਆਪਣਾ ਅਹੁਦਾ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਭਾਲ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਵਿਸ਼ੇ ਵਿੱਚ ਵਿੱਚ ਐਮ.ਏ ਪਾਸ ਸ਼੍ਰੀਮਤੀ ਪਰਮਜੀਤ ਕੌਰ ਇਸ ਤੋਂ ਪਹਿਲਾਂ ਪੰਜ ਸਾਲ ਜ਼ਿਲਾ ਖਪਤਕਾਰ ਸ਼ਿਕਾਇਤ ਨਿਵਾਰਣ ਫੋਰਮ ਪਟਿਆਲਾ ਦੇ ਵੀ ਮੈਂਬਰ ਰਹੇ ਹਨ। ਇਸ ਤੋਂ ਇਲਾਵਾ ਉਨਾਂ ਨੇ ਖੂਨਦਾਨ ਦੇ ਖੇਤਰ,ਦਰਖਤ ਲਗਾਉਣ ਦੀ ਮੁਹਿੰਮ, ਗਰੀਬਾਂ ਅਤੇ ਦਬੇ ਕੁਚਲੇ ਲੋਕਾਂ ਦੀ ਭਲਾਈ ਲਈ ਐਨ.ਜੀ.ਉ. ਚਲਾਉਣ ਜਿਹੇ ਕਈ ਕਾਰਜ ਕੀਤੇ ਹਨ।ਸ਼੍ਰੀਮਤੀ ਪਰਮਜੀਤ ਕੌਰ ਪੰੰਜਾਬੀ ਮੈਗਜੀਨ ‘ਰੁਪਾਲੀ’ ਦੇ ਸੰਪਾਦਕ ਵੀ ਰਹੇ ਹਨ।ਉਨਾਂ ਦੇ ਅਹੁਦਾ ਸੰਭਾਲਣ ਮੌਕੇ ਪੰਜਾਬ ਰਾਜ ਅਨੂਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਸ਼੍ਰੀ ਗਿਆਨ ਚੰਦ ਦੀਵਾਲੀ, ਸ਼੍ਰੀ ਰਾਜ ਕੁਮਾਰ ਹੰਸ ਅਤੇ ਸ਼੍ਰੀਮਤੀ ਪਰਮਜੀਤ ਕੌਰ ਦੇ ਪਰਿਵਾਰਕ ਮੈਂਬਰ ਅਮਰਜੀਤ ਸਿੰਘ ਸਮੇਤ ਕਈ ਹੋਰ ਹਾਜਰ ਸਨ।

VIA PUNJAB