- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਜਾਰੀ : ਬਲਬੀਰ ਸਿੰਘ ਸਿੱਧੂ
ਸ਼ਹਿਰਵਾਸੀਆਂ ਨੂੰ ਮਿਲਣਗੀਆਂ ਆਧੁਨਿਕ ਸਿਹਤ ਸਹੂਲਤਾਂ, ਡਿਸਪੈਂਸਰੀਆਂ ਦਾ ਹੋਵੇਗਾ ਕਾਇਆ ਕਲਪ, ਸ਼ਹਿਰ ਵਿੱਚ 200 ਬਿਸਤਰਿਆਂ ਦਾ ਇੱਕ ਹੋਰ ਹਸਪਤਾਲ ਵੀ ਬਣੇਗਾ
ਐਸ ਏ ਐਸ ਨਗਰ – ਐਸ ਏ ਐਸ ਨਗਰ ਵਿੱਚ ਬੁਰੀ ਤਰ੍ਹਾਂ ਲਚਰ ਹਾਲਤ ਵਿੱਚ ਪਹੁੰਚ ਚੁਕੀਆਂ ਸਰਕਾਰੀ ਸਿਹਤ ਸੇਵਾਵਾਂ ਵਿੱਚ ਸੁਧਾਰ ਦੀ ਆਸ ਬਣਦੀ ਦਿਖ ਰਹੀ ਹੈ| ਹਲਕਾ ਵਿਧਾਇਕ ਅਤੇ ਪੰਜਾਬ ਦੇ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਐਸ ਏ ਐਸ ਨਗਰ ਦੇ ਵਸਨੀਕਾਂ ਨੂੰ ਮਿਲ ਰਹੀਆਂ ਸਰਕਾਰੀ ਸਿਹਤ ਸੁਵਿਧਾਵਾਂ ਵਿੱਚ ਵੱਡੇ ਸੁਧਾਰ ਕਰਨ ਲਈ ਕਾਰਵਾਈ ਕਰਨ ਦੀ ਗੱਲ ਆਖੀ ਹੈ| ਉਹਨਾਂ ਦਾ ਕਹਿਣਾ ਹੈ ਕਿ ਇਸ ਸੰਬੰਧੀ ਸਿਹਤ ਸੇਵਾਵਾਂ ਦਾ ਰਿਵੀਉ ਕੀਤਾ ਜਾ ਰਿਹਾ ਹੈ ਅਤੇ ਛੇਤੀ ਹੀ ਸਰਕਾਰੀ ਸਿਹਤ ਵਿਵਸਥਾ ਵਿੱਚ ਵੱਡਾ ਬਦਲਾਅ ਕਰਕੇ ਇਹ ਯਕੀਨੀ ਕੀਤਾ ਜਾਵੇਗਾ ਕਿ ਵਸਨੀਕਾਂ ਨੂੰ ਅਤਿ ਆਧੁਨਿਕ ਸਿਹਤ ਸੁਵਿਧਾਵਾਂ ਮੁਹਈਆ ਹੋਣ|ਸਕਾਈ ਹਾਕ ਟਾਈਮਜ਼ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸ. ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਮੈਡੀਕਲ ਕਾਲੇਜ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਮੈਡੀਕਲ ਕਾਲੇਜ ਦੇ ਨਾਲ ਉੱਥੇ ਇੱਕ ਵੱਡਾ ਹਸਪਤਾਲ ਵੀ ਬਣਾਇਆ ਜਾਣਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਆਪਣੀਆਂ ਛੋਟੀਆਂ ਵੱਡੀਆਂ ਬਿਮਾਰੀਆਂ ਦਾ ਇਲਾਜ ਮਿਲ ਸਕੇ| ਉਹਨਾਂ ਕਿਹਾ ਕਿ ਇਸ ਦੌਰਾਨ ਇਸ ਗੱਲ ਨੂੰ ਯਕੀਨੀ ਕੀਤਾ ਜਾਵੇਗਾ ਕਿ ਮਰੀਜ ਦੀ ਹਾਲਤ ਭਾਵੇਂ ਕਿੰਨੀ ਵੀ ਗੰਭੀਰ ਹੋਵੇ ਪਰੰਤੂ ਉਸਦਾ ਇਲਾਜ ਇੱਥੇ ਹੀ ਕੀਤਾ ਜਾਵੇਗਾ ਅਤੇ ਕਿਸ ਵੀ ਮਰੀਜ ਨੂੰ ਚੰਡੀਗੜ੍ਹ ਦੇ ਹਸਪਤਾਲਾਂ ਵੱਲ ਰੈਫਰ ਨਹੀਂ ਕੀਤਾ ਜਾਵੇਗਾ|ਸ੍ਰ. ਸਿੱਧੂ ਨੇ ਕਿਹਾ ਕਿ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਬਣੀਆਂ ਡਿਸਪੈਂਸਰੀਆਂ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਇਹਨਾਂ ਵਿੱਚ ਮੌਜੂਦਾ ਡਾਕਟਰ ਤੋਂ ਇਲਾਵਾ ਵੱਖ ਵੱਖ ਵਿਸ਼ਿਆਂ ਦੇ ਮਾਹਿਰ ਡਾਕਟਰ (ਹਫਤੇ ਵਿੱਚ ਇੱਕ ਦਿਨ) ਮਰੀਜ ਦੇਖਿਆ ਕਰਣਗੇ| ਉਹਨਾਂ ਕਿਹਾ ਕਿ ਇਹਨਾਂ ਡਿਸਪੈਂਸਰੀਆਂ ਵਿੱਚ ਲੈਬਾਰਟਰੀ ਟੈਸਟਾਂ ਦਾ ਵੀ ਪ੍ਰਬੰਧ ਹੋਵੇਗਾ ਅਤੇ ਮਰੀਜਾਂ ਨੂੰ ਦਵਾਈਆਂ ਵੀ ਦਿੱਤੀਆਂ ਜਾਣਗੀਆਂ|ਇਹ ਪੁੱਛਣ ਤੇ ਕਿ ਮੌਜੂਦਾ ਹਸਪਤਾਲ ਸ਼ਹਿਰ ਦੇ ਇੱਕ ਕੋਨੇ ਵਿੱਚ ਹੋਣ ਕਾਰਨ ਇਹ ਸ਼ਹਿਰ ਦੇ ਦੂਜੇ ਪਾਸੇ ਰਹਿੰਦੇ ਲੋਕਾਂ ਨੂੰ ਬਹੁਤ ਦੂਰ ਪੈਂਦਾ ਹੈ, ਉਹਨਾਂ ਕਿਹਾ ਕਿ ਮੈਡੀਕਲ ਕਾਲੇਜ ਬਣਨ ਤੋਂ ਬਾਅਦ ਜਦੋਂ ਵੱਡਾ ਹਸਪਤਾਲ ਕੰਮ ਕਰਨਾ ਆਰੰਭ ਕਰ ਦੇਵੇਗਾ ਤਾਂ ਏਅਰਪੋਰਟ ਵਾਲੇ ਪਾਸੇ 200 ਬਿਸਤਰਿਆਂ ਦਾ ਇੱਕ ਹੋਰ ਹਸਪਤਾਲ ਬਣਾਇਆ ਜਾਵੇਗਾ ਤਾਂ ਜੋ ਸ਼ਹਿਰ ਦੇ ਪਸਾਰ ਅਨੁਸਾਰ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ|


