- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਈਐਮਐਫ ਨੇ ਪਾਕਿ ਨੂੰ 6 ਅਰਬ ਡਾਲਰ ਦਾ ਕਰਜ਼ਾ ਮਨਜ਼ੂਰ ਕੀਤਾ
ਕੌਮਾਂਤਰੀ ਮੁਦਰਾ ਕੋਸ਼ ਨੇ ਮਾਲੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੂੰ ਸਖ਼ਤ ਸ਼ਰਤਾਂ ਨਾਲ ਤਿੰਨ ਸਾਲਾਂ ਲਈ 6 ਅਰਬ ਡਾਲਰ ਦਾ ਕਰਜ਼ਾ ਮਨਜ਼ੂਰ ਕੀਤਾ ਹੈ। ਇਮਰਾਨ ਖ਼ਾਨ ਦੇ ਸੱਤਾ ’ਚ ਆਉਣ ਮਗਰੋਂ ਪਾਕਿਸਤਾਨ ਨੇ ਪਿਛਲੇ ਸਾਲ 2018 ’ਚ ਆਈਐਮਐਫ ਕੋਲ ਪਹੁੰਚ ਕਰਕੇ ਰਾਹਤ ਪੈਕੇਜ ਦੀ ਮੰਗ ਕੀਤੀ ਸੀ।ਆਈਐਮਐਫ ਦੇ ਤਰਜਮਾਨ ਗੈਰੀ ਰਾਈਸ ਨੇ ਬੁੱਧਵਾਰ ਨੂੰ ਟਵੀਟ ਕਰਕੇ ਦੱਸਿਆ ਕਿ ਆਈਐਮਐਫ ਕਾਰਜਕਾਰੀ ਬੋਰਡ ਨੇ ਪਾਕਿਸਤਾਨ ਨੂੰ ਆਰਥਿਕ ਪੱਖੋਂ ਹਮਾਇਤ ਕਰਨ ਲਈ ਤਿੰਨ ਸਾਲਾਂ ਵਾਸਤੇ 6 ਅਰਬ ਡਾਲਰ ਦਾ ਕਰਜ਼ਾ ਮਨਜ਼ੂਰ ਕੀਤਾ ਹੈ ਤਾਂ ਜੋ ਮੁਲਕ ਦੇ ਸਥਾਈ ਆਰਥਿਕ ਵਿਕਾਸ ਅਤੇ ਜੀਵਨ ਪੱਧਰ ’ਚ ਸੁਧਾਰ ਨੂੰ ਯਕੀਨੀ ਬਣਾਇਆ ਜਾ ਸਕੇ। ਪਾਕਿਸਤਾਨ ਨੂੰ ਨਗਦੀ ਦੀ ਅਦਾਇਗੀ ਦੇ ਸੰਕਟ ’ਚੋਂ ਕੱਢਣ ਲਈ ਤੁਰੰਤ ਇਕ ਅਰਬ ਡਾਲਰ ਦੀ ਸਹਾਇਤਾ ਦਿੱਤੀ ਜਾਵੇਗੀ। ਆਈਐਮਐਫ ਨੇ ਬਿਆਨ ’ਚ ਸੰਕੇਤ ਦਿੱਤਾ ਹੈ ਕਿ ਪਾਕਿਸਤਾਨ ਨੂੰ ਆਉਂਦੇ ਤਿੰਨ ਸਾਲਾਂ ’ਚ ਸਖ਼ਤ ਕਿਫਾਇਤ ਵਾਲੇ ਕਦਮ ਉਠਾਉਣੇ ਪੈਣਗੇ।


