- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬ੍ਰਹਮ ਮਹਿੰਦਰਾ ਵੱਲੋਂ 20 ਨਵੇਂ ਫਾਇਰ ਟੈਂਡਰਾਂ ਨੂੰ ਹਰੀ ਝੰਡੀ; ਕੁੱਲ ਗਿਣਤੀ 206 ਪੁੱਜੀ
ਸੁਲਤਾਨਪੁਰ ਲੋਧੀ ਨੂੰ ਵਿਸ਼ੇਸ਼ ਫਾਇਰ ਟੈਂਡਰ ਦਿੱਤਾ
ਚੰਡੀਗੜ – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸੂਬੇ ਵਿੱਚ ਫਾਇਰ ਸੇਵਾਵਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦਿਆਂ 20 ਨਵੇਂ ਫਾਇਰ ਟੈਂਡਰਾਂ ਨੂੰ ਸ਼ਾਮਲ ਕੀਤਾ ਗਿਆ। ਅੱਜ ਇਥੇ ਸੈਕਟਰ-35 ਸਥਿਤ ਪੰਜਾਬ ਮਿਉਸਪਲ ਭਵਨ ਵਿਖੇ ਸ੍ਰੀ ਮਹਿੰਦਰਾ ਨੇ ਇਨਾਂ ਨਵੇਂ 20 ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸ਼ਹਿਰ/ਕਸਬਾ ਵਾਸੀਆਂ ਦੀ ਮੰਗ, ਸਥਾਨਕ ਵਸੋਂ ਅਤੇ ਸਥਾਨਕ ਸਨਅਤਾਂ ਦੀਆਂ ਜ਼ਰੂਰਤਾਂ ਮੁਤਾਬਕ ਇਨਾਂ ਨਵੇਂ 20 ਫਾਇਰ ਟੈਂਡਰਾਂ ਨੂੰ ਸ਼ਹਿਰ/ਕਸਬੇ ਅਲਾਟ ਕੀਤੇ ਜਾਣਗੇ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਸੁਲਤਾਨਪੁਰ ਲੋਧੀ ਲਈ ਵਿਸ਼ੇਸ਼ ਤੌਰ ’ਤੇ ਫਾਇਰ ਟੈਂਡਰ ਭੇਜਿਆ ਗਿਆ ਹੈ। ਫਾਇਰ ਸੇਵਾਵਾਂ ਲਈ ਇਸ ਤੋਂ ਪਹਿਲਾਂ 186 ਫਾਇਰ ਟੈਂਡਰ ਮੌਜੂਦ ਸਨ ਅਤੇ ਅੱਜ ਨਵੇਂ ਸ਼ਾਮਲ ਕੀਤੇ 20 ਫਾਇਰ ਟੈਂਡਰਾਂ ਨੂੰ ਮਿਲਾ ਕੇ ਕੁੱਲ ਗਿਣਤੀ 206 ਹੋ ਗਈ।ਸ੍ਰੀ ਮਹਿੰਦਰਾ ਨੇ ਕਿਹਾ ਕਿ ਸੂਬੇ ਵਿੱਚ ਅੱਗ ਲੱਗਣ ਦੀਆਂ ਵਾਰਦਾਤਾਂ ਨਾਲ ਨਜਿੱਠਣ ਲਈ ਫਾਇਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 800 ਨਵੇਂ ਫਾਇਰ ਕਰਮੀਆਂ ਦੀ ਭਰਤੀ ਜਲਦ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਫਾਇਰ ਸੇਫਟੀ ਸਬੰਧੀ ਵੱਡੀ ਰਾਹਤ ਦਿੰਦਿਆਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਕਿਸੇ ਵੀ ਇਮਾਰਤ ਲਈ ਫਾਇਰ ਸੇਫਟੀ ਬਾਰੇ ਇਤਰਾਜ਼ਹੀਣਤਾ ਸਰਟੀਫਿਰੇਟ (ਐਨ.ਓ.ਸੀ.) ਹਾਸਲ ਕਰਨ ਲਈ ਕਿਸੇ ਦਫਤਰ ਜਾਣ ਦੀ ਲੋੜ ਨਹੀਂ, ਸਗੋਂ ਇਹ ਸਰਟੀਫਿਕੇਟ ਆਨਲਾਈਨ ਹਾਸਲ ਕੀਤਾ ਜਾ ਸਕਦਾ ਹੈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਸ ਮੌਕੇ ਸੂਬਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਵੱਡੀ ਇਕੱਤਰਤਾ ਵਾਲੀ ਥਾਂ ਜਿਵੇਂ ਕਿ ਮਲਟੀਪਲੈਕਸ, ਮੈਰਿਜ ਪੈਲੇਸ, ਕੋਚਿੰਗ ਸੈਂਟਰ, ਵਿਦਿਅਕ ਸੰਸਥਾਵਾਂ ਜਾਂ ਸਨਅਤਾਂ ਆਦਿ ਵਿੱਚ ਨੈਸ਼ਨਲ ਬਿਲਡਿੰਗ ਕੋਡ (ਐਨ.ਬੀ.ਸੀ.) ਦੇ ਦਿਸ਼ਾਂ ਨਿਰਦੇਸ਼ਾਂ ਦੀ ਹਰ ਹੀਲੇ ਪਾਲਣਾ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਇਨਾਂ ਦੀ ਪਾਲਣਾ ਲਈ ਵਿਭਾਗ ਵੱਲੋਂ ਉਨਾਂ ਨੂੰ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਕਿਸੇ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਹੋਵੇਗਾ ਅਤੇ ਐਨ.ਬੀ.ਸੀ. ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਵੇਗੀ। ਇਸ ਮੌਕੇ ’ਤੇ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਕਰਨੇਸ਼ ਸ਼ਰਮਾ ਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


