- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਨੂੰ ਝਟਕਾ, ਖਵਾਜਾ ਵਿਸ਼ਵ ਕੱਪ ’ਚੋਂ ਬਾਹਰ
ਮਾਨਚੈਸਟਰ – ਆਸਟਰੇਲੀਆ ਦੇ ਮੁੱਖ ਕੋਚ ਜਸਟਿਨ ਲੈਂਗਰ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਮਾਸਪੇਸ਼ੀਆਂ ਦੇ ਖਿਚਾਅ ਕਾਰਨ ਉਸਮਾਨ ਖਵਾਜਾ ਵਿਸ਼ਵ ਕੱਪ ਦੇ ਬਾਕੀ ਮੈਚ ਨਹੀਂ ਖੇਡ ਸਕੇਗਾ। ਸੀਨੀਅਰ ਕ੍ਰਮ ਦੇ ਬੱਲੇਬਾਜ਼ ਖਵਾਜਾ ਨੂੰ ਸ਼ਨਿੱਚਰਵਾਰ ਨੂੰ ਓਲਡ ਟਰੈਫਰਡ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਮੈਚ ਦੌਰਾਨ ਸੱਟ ਲੱਗ ਗਈ ਸੀ। ਆਸਟਰੇਲੀਆ ਇਹ ਮੈਚ ਦਸ ਦੌੜਾਂ ਨਾਲ ਹਾਰ ਗਿਆ ਸੀ। ਆਈਸੀਸੀ ਦੀ ਮਨਜ਼ੂਰੀ ਮਿਲਣ ਮਗਰੋਂ ਮੈਥਿਊ ਵਾਡੇ ਟੀਮ ਦਾ ਹਿੱਸਾ ਹੋ ਸਕਦਾ ਹੈ। ਆਸਟਰੇਲੀਆ ਨੇ ਮੇਜ਼ਬਾਨ ਇੰਗਲੈਂਡ ਨਾਲ ਵੀਰਵਾਰ ਨੂੰ ਵਿਸ਼ਵ ਕੱਪ ਦਾ ਦੂਜਾ ਸੈਮੀ-ਫਾਈਨਲ ਮੈਚ ਖੇਡਣਾ ਹੈ। ਇਸ ਦੌਰਾਨ ਮਾਰਕਸ ਸਟੋਈਨਿਸ ਵੀ ਫਿੱਟਨੈੱਸ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਜਿਸ ਦੇ ਕਵਰ ਵਜੋਂ ਮਿਸ਼ੇਲ ਮਾਰਸ਼ ਨੂੰ ਬੁਲਾਇਆ ਗਿਆ ਹੈ।


