ਪਾਪੂਆ ਨਿਊ ਗਿਨੀ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਪੋਰਟ ਮੋਰੇਸਬੀ – ਪਾਪੂਆ ਨਿਊ ਗਿਨੀ ਵਿਚ ਬੀਤੀ ਸ਼ਾਮ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਸਕੇਲ ਤੇ ਭੂਚਾਲ ਦੀ ਤੀਬਰਤਾ 6 ਮਾਪੀ ਗਈ| ਅਮਰੀਕੀ ਭੂ-ਵਿਗਿਆਨ ਸਰਵੇਖਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ 5:08 ਮਿੰਟ ਤੇ ਮਹਿਸੂਸ ਕੀਤੇ ਗਏ| ਭੂਚਾਲ ਦਾ ਕੇਂਦਰ ਅਰਾਵਾ ਤੋਂ ਲੱਗਭਗ 174 ਕਿਲੋਮੀਟਰ ਦੂਰ ਸੀ| ਫਿਲਹਾਲ ਕਿਸੇ ਤਰ੍ਹਾਂ ਦੇ ਜਾਨਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ| ਸੁਨਾਮੀ ਸਬੰਧੀ ਵੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ|

VIA PUNJAB