- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੌਬ ਲਿਚਿੰਗ ਦੇ ਮਾਮਲਿਆਂ ਵਿੱਚ ਗੰਭੀਰ ਨਹੀਂ ਹਨ ਕੇਂਦਰ ਅਤੇ ਰਾਜ ਸਰਕਾਰਾਂ : ਮਾਇਆਵਤੀ
ਲਖਨਊ – ਮੌਬ ਲਿਚਿੰਗ ਦੀਆਂ ਘਟਨਾਵਾਂ ਤੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਅੱਜ ਕਿਹਾ ਕਿ ਇਸ ਦੀ ਲਪੇਟ ਵਿੱਚ ਹੁਣ ਸਿਰਫ ਦਲਿਤ, ਆਦਿਵਾਸੀ ਅਤੇ ਧਾਰਮਿਕ ਘੱਟ ਗਿਣਤੀ ਸਮਾਜ ਦੇ ਲੋਕ ਹੀ ਨਹੀਂ ਸਗੋਂ ਸਾਰੇ ਸਮਾਜ ਦੇ ਲੋਕ ਵੀ ਆ ਰਹੇ ਹਨ ਅਤੇ ਪੁਲੀਸ ਵੀ ਇਸ ਦਾ ਸ਼ਿਕਾਰ ਬਣ ਰਹੀ ਹੈ| ਉਨ੍ਹਾਂ ਅੱਜ ਕਿਹਾ,”ਹੁਣ ਇਹ ਘਟਨਾਵਾਂ ਕਾਫੀ ਆਮ ਹੋ ਗਈਆਂ ਹਨ ਅਤੇ ਦੇਸ਼ ਵਿੱਚ ਲੋਕਤੰਤਰ ਦੇ ਹਿੰਸਕ ਭੀੜ ਤੰਤਰ ਵਿੱਚ ਬਦਲਣ ਨਾਲ ਸਮਾਜ ਵਿੱਚ ਚਿੰਤਾ ਦੀ ਲਹਿਰ ਹੈ| ਸੁਪਰੀਮ ਕੋਰਟ ਨੇ ਵੀ ਇਸ ਦਾ ਨੋਟਿਸ ਲੈ ਕੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਪਰ ਇਸ ਮਾਮਲੇ ਵਿੱਚ ਵੀ ਕੇਂਦਰ ਅਤੇ ਰਾਜ ਸਰਕਾਰਾਂ ਗੰਭੀਰ ਨਹੀਂ ਹਨ, ਜੋ ਦੁਖ ਦੀ ਗੱਲ ਹੈ|”


