ਨੇਪਾਲ ਵਿੱਚ ਭਾਰੀ ਮੀਂਹ, ਜ਼ਮੀਨ ਖਿਸਕਣ ਕਾਰਨ 8 ਵਿਅਕਤੀਆਂ ਦੀ ਮੌਤ

ਕਾਠਮੰਡੂ – ਨੇਪਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 7 ਹੋਰ ਲਾਪਤਾ ਹੋ ਗਏ| ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ| ਮੌਸਮ ਵਿਗਿਆਨ ਵਿਭਾਗ ਨੇ ਦੱਸਿਆ ਕਿ ਕਾਠਮੰਡੂ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮਾਨਸੂਨ ਦੀ ਭਾਰੀ ਬਾਰਿਸ਼ ਹੋ ਰਹੀ ਹੈ|ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਦੀ ਘਟਨਾਵਾਂ ਕਾਰਨ ਘੱਟੋ-ਘੱਟ 500 ਘਰ ਢਹਿ ਗਏ| ਸਥਾਨਕ ਮੀਡੀਆ ਦੀ ਰਿਪੋਰਟ ਅਨੁਸਾਰ ਦੇਸ਼ ਦੇ ਪੂਰਬੀ-ਪੱਛਮੀ ਰਾਜਮਾਰਗ ਸਮੇਤ ਮੁੱਖ ਰਾਜਮਾਰਗ ਵਿੱਚ ਹੜ੍ਹਾਂ ਸੰਬੰਧਿਤ ਘਟਨਾਵਾਂ ਦੇ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ| ਅਧਿਕਾਰੀਆਂ ਨੇ ਕਿਹਾ ਕਿ ਨੇਪਾਲ ਵਿੱਚ ਅਗਲੇ ਤਿੰਨ ਦਿਨਾਂ ਤੱਕ ਮਾਨਸੂਨ ਸਰਗਰਮ ਰਹਿਣ ਦੀ ਉਮੀਦ ਹੈ|

VIA PUNJAB