- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੋਹਲੀ ਵੱਲੋਂ ਡਿਵਿਲੀਅਰਜ਼ ਦਾ ਸਮਰਥਨ
ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਰੌਇਲ ਚੈਲੰਜਰਜ਼ ਬੰਗਲੌਰ ਦੇ ਆਪਣੇ ਸਾਥੀ ਖਿਡਾਰੀ ਏਬੀ ਡਿਵਿਲੀਅਰਜ਼ ਦਾ ਬਚਾਅ ਕੀਤਾ, ਜਿਸ ਨੇ ਆਪਣੇ ਸੰਨਿਆਸ ਸਬੰਧੀ ਪੈਦਾ ਹੋਏ ਵਿਵਾਦ ਬਾਰੇ ਸਪਸ਼ਟੀਕਰਨ ਦਿੱਤਾ ਹੈ।ਵਿਸ਼ਵ ਕੱਪ ਵਿੱਚ ਦੱਖਣੀ ਅਫਰੀਕਾ ਦੀ ਖ਼ਰਾਬ ਕਾਰਗੁਜ਼ਾਰੀ ਦੌਰਾਨ ਖ਼ਬਰ ਆਈ ਸੀ ਕਿ ਡਿਵਿਲੀਅਰਜ਼ ਨੇ ਟੀਮ ਚੁਣਨ ਤੋਂ ਇੱਕ ਦਿਨ ਪਹਿਲਾਂ ਸੰਨਿਆਸ ਦਾ ਫ਼ੈਸਲਾ ਵਾਪਸ ਲੈਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਟੀਮ ਪ੍ਰਬੰਧਨ ਨੇ ਠੁਕਰਾ ਦਿੱਤਾ। ਡਿਵਿਲੀਅਰਜ਼ ਨੇ ਆਪਣਾ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਉਸ ਨੇ ਅਜਿਹੀ ਕੋਈ ਮੰਗ ਨਹੀਂ ਰੱਖੀ ਸੀ, ਸਗੋਂ ਖੇਡਣ ਸਬੰਧੀ ਉਸ ਤੋਂ ਨਿੱਜੀ ਤੌਰ ’ਤੇ ਪੁੱਛਿਆ ਗਿਆ ਸੀ। ਡਿਵਿਲੀਅਰਜ਼ ਦੀ ਆਲੋਚਨਾ ਕੀਤੀ ਜਾ ਰਹੀ ਹੈ ਕਿ ਬੀਤੇ ਸਾਲ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਪਹਿਲਾਂ ਉਹ ਚੋਣਵੇਂ ਕੌਮਾਂਤਰੀ ਮੈਚ ਖੇਡਦਾ ਸੀ। ਕੋਹਲੀ ਨੇ ਉਸ ਨੂੰ ‘ਸਭ ਤੋਂ ਇਮਾਨਦਾਰ ਅਤੇ ਸਮਰਪਿਤ’ ਇਨਸਾਨ ਦੱਸਿਆ। ਉਸ ਨੇ ਡਿਵਿਲੀਅਰਜ਼ ਦੇ ਇੰਸਟਾਗ੍ਰਾਮ ’ਤੇ ਲਿਖਿਆ, ‘‘ਲੋਕ ਤੁਹਾਡੀ ਨਿੱਜਤਾ ਦਾ ਉਲੰਘਣ ਕਰ ਰਹੇ ਹਨ, ਜੋ ਦੁਖਦਾਈ ਹੈ।


