- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਪਾਬੰਦੀਆਂ ਦੇ ਜਵਾਬ ‘ਚ ਸਾਈਬਰ ਹਮਲੇ ਕਰ ਸਕਦੈ ਈਰਾਨ : ਮਾਹਿਰ
ਵਾਸ਼ਿੰਗਟਨ – ਸਾਈਬਰ ਸੁਰੱਖਿਆ ਅਤੇ ਖੁਫੀਆ ਮਾਹਿਰਾਂ ਦਾ ਆਖਣਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਸ ਹਫਤੇ ਫਿਰ ਤੋਂ ਪਾਬੰਦੀਆਂ ਲਾਏ ਜਾਣ ਦੇ ਵਿਰੋਧ ‘ਚ ਈਰਾਨ ਸਾਈਬਰ ਹਮਲੇ ਕਰ ਸਕਦਾ ਹੈ। ਟਰੰਪ ਵੱਲੋਂ 2015 ਦੇ ਈਰਾਨ ਪ੍ਰਮਾਣੂ ਸਮਝੌਤੇ ਤੋਂ ਵੱਖ ਹੋਣ ਜਾਣ ਤੋਂ ਬਾਅਦ ਮਈ ਤੋਂ ਹੀ ਈਰਾਨ ਵੱਲੋਂ ਸਾਈਬਰ ਹਮਲੇ ਕੀਤੇ ਜਾਣ ਨੂੰ ਲੈ ਕੇ ਚਿੰਤਾ ਵਿਅਕਤ ਕੀਤੀ ਜਾ ਰਹੀ ਹੈ। ਮਾਹਿਰਾਂ ਦਾ ਆਖਣਾ ਹੈ ਕਿ ਖਤਰਾ ਮੰਗਲਵਾਰ ਨੂੰ ਹੋਰ ਵੱਧ ਗਿਆ ਜਦੋਂ ਅਮਰੀਕਾ ਨੇ ਤਹਿਰਾਨ ਖਿਲਾਫ ਆਰਥਿਕ ਪਾਬੰਦੀਆਂ ਨੂੰ ਫਿਰ ਤੋਂ ਲਾਗੂ ਕਰ ਦਿੱਤੀਆਂ। ਉਥੇ ਈਰਾਨ ਨੇ ਆਪਣੀ ਸਾਈਬਰ ਸਮਰੱਥਾ ਦਾ ਇਸਤੇਮਾਲ ਹਮਲਾਵਰ ਉਦੇਸ਼ਾਂ ਲਈ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ। ਉਸ ਨੇ ਅਮਰੀਕਾ ‘ਤੇ ਖੁਦ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਵੀ ਲਾਇਆ ਹੈ। ਹਾਲਾਂਕਿ ਰਿਕਾਰਡੇਡ ਫਿਊਚਰ ਨਾਂ ਦੀ ਇਕ ਸਾਈਬਰ ਸੁਰੱਖਿਆ ਕੰਪਨੀ ਨੇ ਆਖਿਆ ਕਿ ਉਸ ਨੇ ਪਿਛਲੇ ਕੁਝ ਹਫਤਿਆਂ ਦੌਰਾਨ ਈਰਾਨ ਦੀਆਂ ਧਮਕੀਆਂ ਭਰੀਆਂ ਗਤੀਵਿਧੀਆਂ ਨਾਲ ਜੁੜੀ ਗੱਲਬਾਤ ‘ਚ ਵਾਧਾ ਦੇਖਿਆ ਹੈ।


