- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਣਹਾਨੀ ਮਾਮਲੇ ਵਿੱਚ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀਂ – ਦਿੱਲੀ ਦੀ ਇਕ ਅਦਾਲਤ ਨੇ ਭਾਜਪਾ ਵਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਣਹਾਨੀ ਦੇ ਦੋ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ| ਅਦਾਲਤ ਪਹੁੰਚਣ ਤੇ ਐਡੀਸ਼ਨਲ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੇ ਦੋਵਾਂ ਨੂੰ 10-10 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ਤੇ ਜ਼ਮਾਨਤ ਦਿੱਤੀ ਹੈ| ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ| ਕੇਜਰੀਵਾਲ ਅਤੇ ਸਿਸੋਦੀਆ ਤੇ ਭਾਜਪਾ ਨੇਤਾ ਵਜਿੰਦਰ ਗੁਪਤਾ ਅਤੇ ਰਾਜੀਵ ਬੱਬਰ ਨੇ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ| ਇਨ੍ਹਾਂ ਦੋਹਾਂ ਮਾਮਲਿਆਂ ਦੀ ਸੁਣਵਾਈ ਲਈ ਕੇਜਰੀਵਾਲ ਅਤੇ ਸਿਸੋਦੀਆ ਅੱਜ ਦਿੱਲੀ ਦੀ ਇਕ ਅਦਾਲਤ ਵਿਚ ਪੇਸ਼ ਹੋਏ ਸਨ| ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਤੇ ਦਿੱਲੀ ਵਿੱਚ ਵੋਟਰ ਸੂਚੀ ਤੋਂ ਵੋਟਰਾਂ ਦਾ ਨਾਂ ਹਟਾਉਣ ਦਾ ਦੋਸ਼ ਲਾਇਆ ਸੀ| ਇਸ ਤੇ ਭਾਜਪਾ ਨੇਤਾ ਰਾਜੀਵ ਬੱਬਰ ਨੇ ਪਾਰਟੀ ਦੇ ਮਾਣ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਉਂਦੇ ਹੋਏ ਕੇਜਰੀਵਾਲ, ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਗੁਪਤਾ, ਵਿਧਾਇਕ ਮਨੋਜ ਕੁਮਾਰ ਅਤੇ ‘ਆਪ’ ਦੀ ਬੁਲਾਰਾ ਆਤਿਸ਼ੀ ਮਾਰਲੇਨਾ ਵਿਰੁੱਧ ਅਦਾਲਤ ਤੋਂ ਕਾਰਵਾਈ ਦੀ ਬੇਨਤੀ ਕੀਤੀ ਸੀ|ਹੋਰ ਦੋਸ਼ੀਆਂ ਨੂੰ ਇਸ ਤੋਂ ਪਹਿਲਾਂ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ|


