- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉੱਤਰੀ ਰਾਜਾਂ ਦੇ ਪੁਲਿਸ ਮੁੱਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ
ਚੰਡੀਗੜ੍ਹ – ਅੱਜ ਇਥੇ ਸੱਤ ਉੱਤਰੀ ਰਾਜਾਂ ਦੇ ਪੁਲਿਸ ਮੁਖੀਆਂ ਦੀ ਸਾਂਝੀ ਮੀਟਿੰਗ ਦੌਰਾਨ ਇਸ ਖਿੱਤੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਾਂਝੀ ਰਣਨੀਤੀ ਉਲੀਕਣ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਸਬੰਧੀ ਆਪਸ ਵਿੱਚ ਸੂਚਨਾਵਾਂ ਦੇ ਵਟਾਂਦਰੇ ਲਈ ਸਮੂਹ ਅਧਿਕਾਰੀ ਇੱਕ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਸਥਾਪਤ ਕਰਨ ਲਈ ਸਹਿਮਤ ਹੋਏ।ਉੱਤਰ ਖੇਤਰੀ ਪੁਲਿਸ ਤਾਲਮੇਲ ਕਮੇਟੀ ਦੀ ਇਹ ਮੀਟਿੰਗ ਡੀ.ਜੀ.ਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਵੱਲੋਂ ਸੱਦੀ ਗਈ ਸੀ ਜਿਸ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉੱਤਰਾਖੰਡ, ਰਾਜਸਥਾਨ ਅਤੇ ਨਵੀਂ ਦਿੱਲੀ ਦੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਿਲ ਸਨ।


