- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਨੇ ਦਿੱਤਾ ਅਸਤੀਫਾ
ਮੁੰਬਈ – ਐਨਕਾਊਂਟਰ ਸਪੈਸ਼ਲਿਸਟ ਪ੍ਰਦੀਪ ਸ਼ਰਮਾ ਨੇ ਮਹਾਰਾਸ਼ਟਰ ਪੁਲੀਸ ਸਰਵਿਸ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ| ਹੁਣ ਤੱਕ 100 ਤੋਂ ਵੀ ਜ਼ਿਆਦਾ ਐਨਕਾਊਂਟਰ ਕਰ ਚੁੱਕੇ ਪ੍ਰਦੀਪ ਸ਼ਰਮਾ ਫਿਲਹਾਲ ਠਾਣੇ ਕ੍ਰਾਈਮ ਬ੍ਰਾਂਚ ਵਿੱਚ ਤਾਇਨਾਤ ਸੀ| ਉਨ੍ਹਾਂ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ| ਦੱਸ ਦੇਈਏ ਕਿ ਪ੍ਰਦੀਪ ਸ਼ਰਮਾ ਰਾਜਨੀਤੀ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਿਵਸੈਨਾ ਦੀ ਟਿਕਟ ਤੇ ਚੋਣਾਂ ਲੜ ਸਕਦੇ ਹਨ|ਜ਼ਿਕਰਯੋਗ ਹੈ ਕਿ ਪ੍ਰਦੀਪ ਸ਼ਰਮਾ ਨੇ 1983 ਵਿੱਚ ਪੁਲੀਸ ਸਰਵਿਸ ਜੁਆਇੰਨ ਕੀਤੀ ਸੀ| ਇਸ ਤੋਂ ਬਾਅਦ 1990 ਦੇ ਦਹਾਕੇ ਵਿੱਚ ਪ੍ਰਦੀਪ ਸ਼ਰਮਾ ਸਮੇਤ ਮੁੰਬਈ ਕ੍ਰਾਈਮ ਬ੍ਰਾਂਚ ਦੇ ਕੁਝ ਪੁਲੀਸ ਅਧਿਕਾਰੀਆਂ ਨੂੰ ਅੰਡਰਵਰਲਡ ਗਤੀਵਿਧੀਆਂ ਖਤਮ ਕਰਨ ਦਾ ਕੰਮ ਦਿੱਤਾ ਗਿਆ ਸੀ| ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਐਨਕਾਊਂਟਰ ਸਪੈਸ਼ਲਸਿਟ ਮੰਨਿਆ ਜਾਂਦਾ ਹੈ| ਇਨ੍ਹਾਂ ਨੇ 300 ਤੋਂ ਜ਼ਿਆਦਾ ਗੈਂਗਸਟਰਾਂ ਦੇ ਐਨਕਾਊਂਟਰ ਦਾ ਰਿਕਾਰਡ ਬਣਾਇਆ ਹੈ| ਇਹ ਵੀ ਦੱਸਿਆ ਜਾਂਦਾ ਹੈ ਕਿ ਪ੍ਰਦੀਪ ਸ਼ਰਮਾ ਨੂੰ ਕੁਝ ਸਾਲ ਪਹਿਲਾਂ 2008 ਵਿੱਚ ਮੁਅੱਤਲ ਕੀਤਾ ਗਿਆ ਸੀ ਅਤੇ ਸਾਲ 2013 ਵਿੱਚ ਬਹਾਲ ਕੀਤਾ ਗਿਆ ਸੀ|


