- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਪੁੱਜੇ ਇਮਰਾਨ ਖਾਨ, ਸੋਮਵਾਰ ਨੂੰ ਕਰਨਗੇ ਟਰੰਪ ਨਾਲ ਮੁਲਾਕਾਤ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਮਰੀਕਾ ਦੇ ਆਪਣੇ ਤਿੰਨ ਦਿਨਾਂ ਅਧਿਕਾਰਕ ਦੌਰੇ ‘ਤੇ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਦੁਪਹਿਰ ਸਮੇਂ ਇੱਥੇ ਪੁੱਜੇ। ਖਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵ੍ਹਾਈਟ ਹਾਊਸ ‘ਚ 22 ਜੁਲਾਈ ਨੂੰ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਅਮਰੀਕਾ ਉਨ੍ਹਾਂ ‘ਤੇ ਪਾਕਿਸਤਾਨੀ ਧਰਤੀ ‘ਤੇ ਕਿਰਿਆਸ਼ੀਲ ਅੱਤਵਾਦੀ ਸਮੂਹਾਂ ਖਿਲਾਫ ਸਥਿਰ ਕਾਰਵਾਈ ਕਰਨ ਅਤੇ ਤਾਲਿਬਾਨ ਨਾਲ ਸ਼ਾਂਤੀ ਗੱਲਬਾਤ ‘ਚ ਸਹਾਇਕ ਭੂਮਿਕਾ ਨਿਭਾਉਣ ਦਾ ਦਬਾਅ ਬਣਾਵੇਗਾ। ਕ੍ਰਿਕਟਰ ਤੋਂ ਨੇਤਾ ਬਣੇ ਖਾਨ ਕਤਰ ਏਅਰਵੇਜ਼ ਦੀ ਉਡਾਣ ਰਾਹੀਂ ਇੱਥੇ ਪੁੱਜੇ ਅਤੇ ਅਮਰੀਕਾ ‘ਚ ਪਾਕਿਸਤਾਨ ਦੇ ਰਾਜਦੂਤ ਅਜਦ ਮਜੀਦ ਖਾਨ ਦੇ ਅਧਿਕਾਰਕ ਨਿਵਾਸ ‘ਚ ਠਹਿਰੇ ਹੋਏ ਹਨ। ਹਵਾਈ ਅੱਡੇ ‘ਤੇ ਉਨ੍ਹਾਂ ਦੇ ਸਵਾਗਤ ਲਈ ਉਨ੍ਹਾਂ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਮੌਜੂਦ ਸਨ। ਕਾਫੀ ਤਾਦਾਦ ‘ਚ ਉੱਥੇ ਮੌਜੂਦ ਪਾਕਿਸਤਾਨੀ ਮੂਲ ਦੇ ਅਮਰੀਕੀਆਂ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰੀਕਾ ਦੀ ਅਧਿਕਾਰਕ ਯਾਤਰਾ ‘ਤੇ ਆਉਣ ਵਾਲੇ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਸਨ ਜੋ ਅਕਤੂਬਰ 2015 ‘ਚ ਇੱਥੇ ਆਏ ਸਨ। ਵਾਸ਼ਿੰਗਟਨ ਡੀ. ਸੀ.’ਚ ਰੁਕਣ ਦੌਰਾਨ ਖਾਨ ਟਰੰਪ ਨਾਲ ਮੁਲਾਕਾਤ ਕਰਨ ਦੇ ਇਲਾਵਾ ਕੌਮਾਂਤਰੀ ਮੁਦਰਾ ਫੰਡ ਕਾਰਜਕਾਰੀ ਮੁਖੀ ਡੇਵਿਡ ਲਿਪਟਨ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਡੇਵਿਡ ਮਾਲ ਪਾਸ ਨੂੰ ਵੀ ਮਿਲਣਗੇ।


