- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਹਰਿਆਣਾ ਨੇ ਚੰਦਰਯਾਨ-2 ਦੀ ਲਾਂਚਿੰਗ ਲਈ ਇਸਰੋ ਨੂੰ ਵੱਧਾਈ ਦਿੱਤੀ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸ੍ਰੀਹਰੀਕੋਟਾ ਤੋਂ ਚੰਦਰਯਾਨ-2 ਦੀ ਇਤਿਹਾਸਕ ਲਾਂਚਿੰਗ ਲਈ ਟੀਮ ਇਸਰੋ ਨੂੰ ਵੱਧਾਈ ਦਿੱਤੀ ਹੈ, ਜਿਸ ਨਾਲ ਭਾਰਤ ਵਿਸ਼ਵ ਵਿਚ ਵਿਗਿਆਨਕ ਤੌਰ ‘ਤੇ ਉੱਨਤ ਮੋਹਰੀ ਦੇਸ਼ਾਂ ਦੇ ਸਮੂਹ ਵਿਚ ਸ਼ਾਮਿਲ ਹੋ ਗਿਆ ਹੈ।ਅੱਜ ਇੱਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ, ‘ਇਹ ਸਾਰੀ ਭਾਰਤੀਆਂ ਲਈ ਮਾਣ ਦੀ ਘੜੀ ਹੈ? ਸਾਡੀ ਪੁਲਾੜ ਪ੍ਰੋਗ੍ਰਾਮ ਨੂੰ ਗਤੀ ਦੇਣ,ਪੁਲਾੜ ਤਕਨਾਲੋਜੀ ਵਿਚ ਨਵੇਂ ਰਿਕਾਰਡ ਸਥਾਪਿਤ ਕਰਨ ਅਤੇ ਭਾਰਤ ਨੂੰ ਉਹ ਥਾਂ ਦਿਵਾਉਣ, ਜਿਸ ‘ਤੇ ਇਸ ਸਮੇਂ ਤਿੰਨ ਮੋਹਰੀ ਦੇਸ਼ ਕਾਬਜ ਹਨ, ਲਈ ਇਸਰੋ ਦੇ ਵਿਗਿਆਨਕਾਂ, ਇੰਜੀਨੀਅਰਾਂ ਅਤੇ ਤਕਨੀਸ਼ਿਅਨਾਂ ਨੂੰ ਵਧਾਈ? ਮੈਂ ਟੀਮ ਇਸਰੋ ਨੂੰ ਵਧਾਈ ਦਿੰਦਾ ਹਾਂ ਅਤੇ ਸਾਰੇ ਭਵਿੱਖ ਦੇ ਪੁਲਾੜ ਪ੍ਰੋਗ੍ਰਾਮਾਂ ਵਿਚ ਸਫਲਤਾ ਦੀ ਕਾਮਨਾ ਕਰਦਾ ਹਾਂ।


