- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਇਨਾਮੀ ਕਵੀ ਦਰਬਾਰ 26 ਜੁਲਾਈ ਨੂੰ ਕੀਰਤਪੁਰ ਸਾਹਿਬ ਵਿਖੇ
ਅੰਮ੍ਰਿਤਸਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ੋਨਾਂ ਵਿੱਚ ਇਨਾਮੀ ਕਵੀ ਦਰਬਾਰ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਪਹਿਲਾ ਇਨਾਮੀ ਕਵੀ ਦਰਬਾਰ 26 ਜੁਲਾਈ ਨੂੰ ਗੁਰਦੁਆਰਾ ਸ਼ੀਸ਼ ਮਹਿਲ, ਕੀਰਤਪੁਰ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਪਹਿਲਾਂ ਇਹ ਕਵੀ ਦਰਬਾਰ 28 ਜੁਲਾਈ ਨੂੰ ਰੱਖਿਆ ਗਿਆ ਸੀ ਜੋ ਹੁਣ ਹੁਣ 26 ਜੁਲਾਈ 2019 ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਕਵੀਆਂ ਦੀਆਂ ਕਵਿਤਾਵਾਂ ਧਰਮ ਪ੍ਰਚਾਰ ਕਮੇਟੀ ਪਾਸ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਨੂੰ ਵਾਚਣ ਮਗਰੋਂ 31 ਕਵਿਤਾਵਾਂ ਚੁਣੀਆਂ ਜਾਣਗੀਆਂ ਅਤੇ ਇਹੀ ਇਨਾਮੀ ਕਵੀ ਦਰਬਾਰ ਸਮੇਂ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਜੋਨਲ ਇਨਾਮੀ ਕਵੀਰ ਦਰਬਾਰ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸ. ਜੌੜਾਸਿੰਘਾ ਨੇ ਦੱਸਿਆ ਕਿ ਵੱਖ-ਵੱਖ ਜੋਨਲ ਕਵੀ ਮੁਕਾਬਲਿਆਂ ਮਗਰੋਂ ਮੁੱਖ ਕਵੀ ਦਰਬਾਰ 9 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਇਨ੍ਹਾਂ ਕਵੀ ਦਰਬਾਰਾਂ ਵਿੱਚ ਕਵੀਆਂ ਦਾ ਢੁੱਕਵਾਂ ਮਾਣ-ਸਨਮਾਨ ਕੀਤਾ ਜਾਵੇਗਾ।


