- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਬੰਗਾ ਪੁਲਿਸ ਵੱਲੋਂ ਲੁਟ ਖੋਹ ਕਰਨ ਵਾਲੇ 4 ਕਾਬੂ
ਬੰਗਾ – ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ ਅਤੇ ਨਵਦੀਪ ਸਿੰਘ ਮਾਹਲ ਡੀਐੱਸਪੀ ਸਬ ਡਵੀਜ਼ਨ ਬੰਗਾ ਦੀ ਅਗਵਾਈ ਹੇਠ ਥਾਣਾ ਸਦਰ ਬੰਗਾ ਦੇ ਐਸਐਚਓ ਰਜੀਵ ਕੁਮਾਰ ਦੀ ਪੁਲਿਸ ਪਾਰਟੀ ਵਲੋ ਬੰਗਾ ਇਲਾਕੇ ਚ ਵੱਖ ਵੱਖ ਥਾਵਾ ਤੇ ਵਾਰਦਾਤਾ ਕਰਨ ਵਾਲੇ ਗ੍ਰੋਹ ਦੇ 4 ਮੈਬਰਾਂ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬੰਗਾ ਨਵਨੀਤ ਸਿੰਘ ਮਾਹਲ ਨੇ ਦੱਸਿਆ ਕਿ ਬੰਗਾ ਇਲਾਕੇ ਦੇ ਆਸ ਪਾਸ ਵਿੱਚ ਹੋ ਰਹੀਆਂ ਲੁੱਟਾਂ ਖੋਹਾਂ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਦੇ ਆਧਾਰ ਤੇ ਥਾਣਾ ਸਦਰ ਬੰਗਾ ਦੀ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਲੁੱਟਾਂ ਖੋਹਾਂ ਕਰਨ ਵਾਲੇ 4 ਮੈਂਬਰਾਂ ਦੇ ਗਰੋਹ ਨੂੰ ਕਾਬੂ ਕੀਤਾ ਜਿਨ੍ਹਾਂ ਚ ਅਰਵਿੰਦਰ ਸਿੰਘ ਸਪੁੱਤਰ ਮੇਜਰ ਸਿੰਘ, ਦਰਬਾਰਾ ਸਿੰਘ ਸਪੁੱਤਰ ਰੇਸ਼ਮ ਸਿੰਘ, ਮਹਿੰਦਰ ਸਿੰਘ ਸਪੁੱਤਰ ਮੇਜਰ ਸਿੰਘ, ਸਿਮਰਨਜੀਤ ਸਿੰਘ ਸਪੁੱਤਰ ਸੁਖਵਿੰਦਰ ਪਾਲ ਵਾਸੀ ਮੋਰਾਂਵਾਲੀ ਵਜੋਂ ਹੋਈ ਹੈ। ਜਿਨ੍ਹਾਂ ਕੋਲੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ। ਇਸ ਮੌਕੇ ਏ ਐੱਸ ਆਈ ਸੁਖਦੇਵ ਸਿੰਘ, ਏਐੱਸਆਈ ਹੁਸਨ ਲਾਲ, ਬਲਵਿੰਦਰ ਸਿੰਘ, ਸਮਸ਼ੇਰ ਸਿੰਘ, ਜਗਜੀਤ ਸਿੰਘ, ਬਲਵੀਰ ਸਿੰਘ,ਧਰਮਿੰਦਰ ਸਿੰਘ ਆਦਿ ਹਾਜ਼ਰ ਸਨ।


