- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਲਿੰਗਾ ਦਾ ਵਿਦਾਈਗੀ ਵਨ ਡੇ ਸ਼੍ਰੀਲੰਕਾ ਨੇ 91 ਦੌੜਾਂ ਨਾਲ ਜਿੱਤਿਆ
ਸ਼੍ਰੀਲੰਕਾ ਤੇ ਬੰਗਲਾਦੇਸ਼ ਵਿਚਾਲੇ 3 ਵਨ ਡੇ ਮੈਚਾਂ ਦੀ ਸੀਰੀਜ਼ ਦਾ ਅੱਜ ਪਹਿਲਾ ਮੈਚ ਕੋਲੰਬੋ ‘ਚ ਖੇਡਿਆ ਗਿਆ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 315 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 41.4 ਓਵਰਾਂ ‘ਚ 223 ਦੌੜਾਂ ‘ਤੇ ਢੇਰ ਹੋ ਗਈ ਤੇ ਸ਼੍ਰੀਲੰਕਾ ਨੇ ਇਹ ਮੈਚ 91 ਦੌੜਾਂ ਨਾਲ ਜਿੱਤ ਲਿਆ। ਸ਼੍ਰੀਲੰਕਾ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਕੁਸਲ ਪਰੇਰਾ ਨੇ 111 ਦੌੜਾਂ ਦਾ ਯੋਗਦਾਨ ਦਿੱਤਾ, ਜਿਸ ‘ਚ 17 ਚੌਕੇ ਤੇ 1 ਛੱਕਾ ਸ਼ਾਮਲ ਹਨ। ਇਸ ਵਨ ਡੇ ਸੀਰੀਜ਼ ‘ਚ ਸ਼੍ਰੀਲੰਕਾ ਨੇ ਬੰਗਲਾਦੇਸ਼ 1-0 ਨਾਲ ਬੜ੍ਹਤ ਬਣਾ ਲਈ ਹੈ। ਦੂਜਾ ਵਨ ਡੇ ਮੈਚ 28 ਜੁਲਾਈ ਨੂੰ ਕੋਲੰਬੋ ‘ਚ ਹੀ ਖੇਡਿਆ ਜਾਵੇਗਾ।ਇਸ ਦੇ ਨਾਲ ਹੀ ਸ਼੍ਰੀਲੰਕਾ ਦੇ ਗੇਂਦਬਾਜ਼ ਲਸਿਥ ਮਲਿੰਗਾ ਨੇ ਵਨ ਡੇ ਕ੍ਰਿਕਟ ਤੋਂ ਸੰਨਿਆਸ ਲੈ ਲਿਆ। ਉਸਦਾ ਵਨ ਡੇ ਕ੍ਰਿਕਟ ਦਾ ਆਖਰੀ ਮੈਚ ਸੀ। ਮਲਿੰਗਾ ਨੇ ਆਖਰੀ ਵਨ ਡੇ ਮੈਚ ‘ਚ 3 ਵਿਕਟਾਂ ਹਾਸਲ ਕੀਤੀਆਂ।


