- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਹੁਣ ਰੂਸ ‘ਤੇ ਪਾਬੰਦੀਆਂ ਲਾ ਨਵੀਂ ਜੰਗ ਛੇੜਣ ਨੂੰ ਤਿਆਰ
ਵਾਸ਼ਿੰਗਟਨ – ਸਾਬਕਾ ਰੂਸੀ ਜਾਸੂਸ ਸਰਗੇਈ ਸਕ੍ਰਿਪਲ ਅਤੇ ਉਸ ਦੀ ਧੀ ਬੇਟੀ ਯੂਲੀਆ ‘ਤੇ ਬ੍ਰਿਟੇਨ ‘ਚ ਨਰਵ ਏਜੰਟ ਨਾਲ ਹੋਏ ਹਮਲੇ ‘ਚ ਹੁਣ ਅਮਰੀਕਾ ਵੀ ਰੂਸ ਖਿਲਾਫ ਖੜ੍ਹਾ ਹੋ ਗਿਆ ਹੈ। ਅਮਰੀਕਾ ਦਾ ਆਖਣਾ ਹੈ ਕਿ ਉਸ ਨੇ ਇਹ ਪਾਇਆ ਹੈ ਕਿ ਪਾਬੰਧਿਤ ਰਸਾਇਣਕ ਨਾਲ ਇਹ ਹਮਲਾ ਰੂਸ ਨੇ ਹੀ ਕਰਵਾਇਆ ਸੀ ਅਤੇ ਇਸ ਲਈ ਉਹ ਹੁਣ ਰੂਸ ‘ਤੇ ਪਾਬੰਦੀਆਂ ਲਾਉਣ ਦਾ ਐਲਾਨ ਕਰਦਾ ਹੈ। ਇਸ ਦਾ ਐਲਾਨ ਬੁੱਧਵਾਰ ਨੂੰ ਅਮਰੀਕੀ ਵਿਦੇਸ਼ ਮੰਤਰਾਲੇ ਨੇ ਕੀਤਾ। ਅਮਰੀਕੀ ਵਿਦੇਸ਼ ਮੰਤਰਾਲੇ ਦੀ ਬੁਲਾਰੀ ਹੈਦਰ ਨਾਰਟ ਨੇ ਇਕ ਬਿਆਨ ‘ਚ ਆਖਿਆ ਹੈ ਕਿ ਸੰਯੁਕਤ ਰਾਸ਼ਟਰ ਅਮਰੀਕਾ ਨੇ 1991 ਦੇ ਕੈਮੀਕਲ ਐਂਡ ਬਾਇਓਲਾਜੀਕਲ ਵੈਪਨਸ ਕੰਟਰੋਲ ਐਂਡ ਵਾਰਫੇਅਰ ਐਲੀਮਿਨੇਸ਼ਨ ਐਕਟ ਦੇ ਤਹਿਤ ਇਹ ਪਾਇਆ ਹੈ ਕਿ ਰੂਸ ਨੇ ਅੰਤਰਰਾਸ਼ਟਰੀ ਕਾਨੂੰਨ ਦਾ ਉਲੰਘਣ ਕਰਦੇ ਹੋਏ ਰਸਾਇਣਕ ਜਾਂ ਜੈਵਿਕ ਹਥਿਆਰਾਂ ਦਾ ਇਸਤੇਮਾਲ ਕੀਤਾ ਸੀ। ਹੈਦਰ ਨਾਰਟ ਨੇ ਆਖਿਆ ਕਿ ਇਹ ਪਾਬੰਦੀਆਂ 22 ਅਗਸਤ ਤੋਂ ਲਾਗੂ ਹੋਣਗੀਆਂ। ਇਸ ਸਾਲ 4 ਮਾਰਚ ਨੂੰ 66 ਸਾਲ ਦੇ ਸਕ੍ਰਿਪਲ ਅਤੇ ਉਨ੍ਹਾਂ ਦੀ 33 ਸਾਲਾ ਧੀ ਇੰਗਲੈਂਡ ‘ਚ ਸੇਲਿਸਬਰੀ ਸਿਟੀ ਸੈਂਟਰ ‘ਚ ਇਕ ਵੇਂਚ ‘ਤੇ ਬੇਹੋਸ਼ੀ ਦੀ ਹਾਲਤ ‘ਚ ਮਿਲੇ ਸਨ। ਉਨ੍ਹਾਂ ਦੀ ਹਾਲਤ ਖਰਾਬ ਸੀ ਪਰ ਕਈ ਹਫਤਿਆਂ ਤੱਕ ਹਸਪਤਾਲ ‘ਚ ਇਲਾਜ ਕੀਤੇ ਜਾਣ ਮਗਰੋਂ ਉਹ ਪੂਰੀ ਤਰ੍ਹਾਂ ਨਾਲ ਠੀਕ ਹੋ ਗਏ। ਇਸ ਘਟਨਾ ਨੇ ਬ੍ਰਿਟੇਨ ਅਤੇ ਰੂਸ ਦੇ ਸੰਬੰਧਾਂ ਨੂੰ ਵੀ ਤਲਖ ਕਰ ਦਿੱਤਾ ਸੀ। ਇਸ ਹਮਲੇ ਦਾ ਦੋਸ਼ ਰੂਸ ‘ਤੇ ਲਾਉਂਦੇ ਹੋਏ ਪਹਿਲਾਂ ਬ੍ਰਿਟੇਨ ਨੇ ਅਤੇ ਫਿਰ ਉਸ ਦੇ ਸਮਰਥਨ ‘ਚ ਉਤਰੇ 20 ਤੋਂ ਜ਼ਿਆਦਾ ਦੇਸ਼ਾਂ ਨੇ ਆਪਣੇ ਦੇਸ਼ ‘ਚੋਂ ਰੂਸੀ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਅਮਰੀਕਾ ਨੇ ਵੀ 60 ਰੂਸੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਨੂੰ ਕਿਹਾ ਸੀ ਅਤੇ ਜਿਸ ਤੋਂ ਬਾਅਦ ਸੀਏਟਲ ਦਾ ਰੂਸੀ ਦੂਤਘਰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ ਰੂਸ ਨੇ ਇਸ ‘ਚ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਹੋਣ ਤੋਂ ਇਨਕਾਰ ਕੀਤਾ ਸੀ।


