- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰਨਾਥ ਯਾਤਰਾ ਲਈ ‘ਬਮ ਬਮ ਭੋਲੇ’ ਦੇ ਜੈਕਾਰਿਆਂ ਨਾਲ ਨਵਾਂ ਜੱਥਾ ਰਵਾਨਾ
ਜੰਮੂ – ਜੰਮੂ-ਕਸ਼ਮੀਰ ਵਿਚ ਜੰਮੂ ਦੇ ਭਗਵਤੀ ਨਗਰ ਆਧਾਰ ਕੈਂਪ ਯਾਤਰੀ ਨਿਵਾਸ ਤੋਂ ਅੱਜ ਸਵੇਰ ਨੂੰ ਬਾਰਿਸ਼ ਦਰਮਿਆਨ 3,926 ਤੀਰਥ ਯਾਤਰੀਆਂ ਦਾ ਨਵਾਂ ਜੱਥਾ ‘ਬਮ ਬਮ ਭੋਲੇ’ ਦੇ ਜੈਕਾਰਿਆਂ ਨਾਲ ਅਮਰਨਾਥ ਗੁਫਾ ਸਥਿਤ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਰਵਾਨਾ ਹੋਇਆ| ਤੀਰਥ ਯਾਤਰੀਆਂ ਦਾ 165 ਵਾਹਨਾਂ ਦਾ ਕਾਫਿਲਾ ਜੀਪ ਅਤੇ ਮੋਟਰਸਾਈਕਲਾਂ ਤੇ ਸਵਾਰ ਸੀ. ਆਰ. ਪੀ. ਐਫ. ਦੇ ਜਵਾਨਾਂ ਦੀ ਸੁਰੱਖਿਆ ਦਰਮਿਆਨ ਆਧਾਰ ਕੈਂਪ ਤੋਂ ਰਵਾਨਾ ਹੋਇਆ| ਜੰਮੂ ਦੇ ਭਗਵਤੀ ਨਗਰ ਆਧਾਰ ਕੈਂਪ ਤੋਂ 1,747 ਪੁਰਸ਼, 323 ਔਰਤਾਂ, 8 ਬੱਚੇ ਅਤੇ 240 ਸਾਧੂ 80 ਵਾਹਨਾਂ ਵਿੱਚ ਸਵਾਰ ਹੋ ਕੇ ਪਹਿਲਗਾਮ ਮਾਰਗ ਲਈ ਰਵਾਨਾ ਹੋਏ, ਜਦਕਿ 1,137 ਪੁਰਸ਼, 462 ਔਰਤਾਂ ਅਤੇ 9 ਬੱਚੇ ਬਾਲਟਾਲ ਮਾਰਗ ਲਈ ਬੱਸਾਂ ਅਤੇ ਹੋਰ ਛੋਟੇ ਵਾਹਨਾਂ ਸਮੇਤ ਕੁੱਲ 85 ਵਾਹਨਾਂ ਵਿਚ ਰਵਾਨਾ ਹੋਏ| ਰਾਜਪਾਲ ਦੇ ਸਲਾਹਕਾਰ ਕੇ. ਕੇ. ਸ਼ਰਮਾ ਨੇ 29 ਜੂਨ ਨੂੰ ਹਰੀ ਝੰਡੀ ਦਿਖਾ ਕੇ ਪਹਿਲੇ ਜੱਥੇ ਨੂੰ ਰਵਾਨਾ ਕੀਤਾ ਸੀ| 1 ਜੁਲਾਈ ਤੋਂ ਸ਼ੁਰੂ ਹੋਈ ਇਹ ਯਾਤਰਾ 15 ਅਗਸਤ ਨੂੰ ਰੱਖੜੀ ਵਾਲੇ ਦਿਨ ਖਤਮ ਹੋਵੇਗੀ| ਹੁਣ ਤਕ 2 ਲੱਖ ਤੋਂ ਵਧੇਰੇ ਤੀਰਥ ਯਾਤਰੀ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ|


