- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੰਤਰੀ ਮੰਡਲ ਵੱਲੋਂ ਚਿੜੀਆਘਰਾਂ ਦੀ ਆਮਦਨ ਵਿਕਾਸ ਸੁਸਾਇਟੀ ਦੇ ਖਾਤੇ ‘ਚ ਜਮ੍ਹਾਂ ਕਰਾਉਣ ਦੀ ਪੁਰਾਣੀ ਪ੍ਰਣਾਲੀ ਮੁੜ ਲਾਗੂ ਕਰਨ ਦਾ ਫੈਸਲਾ
ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਸਾਰੇ ਚਿੜੀਆਘਰਾਂ ਦੀ ਐਂਟਰੀ ਟਿਕਟਾਂ ਦੀ ਆਮਦਨ ਅਤੇ ਹੋਰ ਵਸੀਲਿਆਂ ਤੋਂ ਇਕੱਤਰ ਹੁੰਦੇ ਮਾਲੀਏ ਨੂੰ ਪੰਜਾਬ ਚਿੜੀਆਘਰ ਵਿਕਾਸ ਸੁਸਾਇਟੀ ਦੇ ਖਾਤੇ ਵਿੱਚ ਜਮ੍ਹਾਂ ਕਰਵਾਉਣ ਦੀ ਪੁਰਾਣੀ ਪ੍ਰਣਾਲੀ ਨੂੰ ਮੁੜ ਅਮਲ ਵਿੱਚ ਲਿਆਉਣ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬੇ ਦੇ ਚਿੜੀਆਘਰਾਂ ਖਾਸ ਕਰਕੇ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਲੋਕਾਂ ਦੀ ਵਧ ਰਹੀ ਤਾਦਾਦ ਦੇ ਮੱਦੇਨਜ਼ਰ ਲਿਆ ਗਿਆ। ਇਸ ਦੇ ਨਾਲ ਹੀ ਚਿੜੀਆਘਰਾਂ ਦੇ ਸਾਂਭ-ਸੰਭਾਲ ਲਈ ਦਿਨੋ-ਦਿਨ ਵੱਧ ਰਹੀਆਂ ਲੋੜਾਂ ਅਤੇ ਚੁਣੌਤੀਆਂ ਨੂੰ ਵੀ ਸਨਮੁਖ ਰੱਖਿਆ ਗਿਆ ਹੈ। ਇਸ ਕਦਮ ਨਾਲ ਚਿੜੀਆਘਰਾਂ ਦੇ ਹੋਰ ਸਾਰੇ ਵਸੀਲਿਆਂ ਜਿਵੇਂ ਕਿ ਕੰਟੀਨਾਂ, ਪਾਰਕਿੰਗ ਵਾਲੀਆਂ ਥਾਵਾਂ, ਸਫ਼ਾਰੀਆਂ ਅਤੇ ਵਾਹਨਾਂ ਤੋਂ ਇਕੱਤਰ ਹੁੰਦਾ ਮਾਲੀਆ ਅਤੇ ਫੂਡ ਕੋਰਟ ਅਤੇ ਭਵਿੱਖ ਵਿੱਚ ਹੋਰ ਕਿਸੇ ਵੀ ਸਰੋਤ ਤੋਂ ਹੋਣ ਵਾਲੀ ਆਮਦਨ ਇਸ ਸੁਸਾਇਟੀ ਦੀ ਖਾਤੇ ਵਿੱਚ ਜਮ੍ਹਾਂ ਹੋਵੇਗੀ।ਇਸ ਫੈਸਲੇ ਨਾਲ 5 ਫਰਵਰੀ, 2018 ਨੂੰ ਕੈਬਨਿਟ ਸਬ-ਕਮੇਟੀ ਵੱਲੋਂ ਲਿਆ ਫੈਸਲਾ ਵੀ ਮਨਸੂਖ ਹੋ ਗਿਆ ਜਿਸ ਵਿੱਚ ਸੁਸਾਇਟੀ ਨੂੰ ਸਾਰੀ ਆਮਦਨ ਸੂਬਾ ਸਰਕਾਰ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਾਉਣ ਦੀ ਹਦਾਇਤ ਕੀਤੀ ਗਈ ਸੀ।ਇੱਥੇ ਜ਼ਿਕਰਯੋਗ ਹੈ ਕਿ ਚਿੜੀਆਘਰਾਂ ਦੇ ਵਿਕਾਸ ਲਈ 26 ਜੂਨ, 2012 ਨੂੰ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਪੰਜਾਬ ਚਿੜੀਆਘਰ ਵਿਕਾਸ ਸੁਸਾਇਟੀ ਨੋਟੀਫਾਈ ਕੀਤੀ ਸੀ ਅਤੇ ਇਕ ਅਪ੍ਰੈਲ, 2013 ਤੋਂ ਚਿੜੀਆਘਰਾਂ ਦੀ ਐਂਟਰੀ ਟਿਕਟਾਂ ਦੀ ਆਮਦਨ ਸੁਸਾਇਟੀ ਦੇ ਖਾਤਿਆਂ ਵਿੱਚ ਹੀ ਜਮ੍ਹਾਂ ਕਰਾਈ ਜਾ ਰਹੀ ਸੀ। ਅਕਾਊਂਟੈਂਟ ਜਨਰਲ ਵੱਲੋਂ ਇਤਰਾਜ਼ ਉਠਾਉਣ ਤੋਂ ਬਾਅਦ ਸਮੁੱਚੀ ਆਮਦਨ ਨੂੰ ਸਰਕਾਰੀ ਖਜ਼ਾਨੇ ‘ਚ ਜਮ੍ਹਾਂ ਕਰਾਉਣ ਦਾ ਫੈਸਲਾ ਲਿਆ ਗਿਆ ਸੀ।


