- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂ. ਪੀ ਵਿੱਚ ਦਹਿਸ਼ਤ ਦੇ ਸਾਏ ਹੇਠ ਜੀਣ ਲਈ ਮਜਬੂਰ ਹਨ ਕੁੜੀਆਂ : ਪ੍ਰਿਯੰਕਾ
ਨਵੀਂ ਦਿੱਲੀ – ਓਨਾਵ ਰੇਪ ਪੀੜਤਾ ਦੇ ਸੜਕ ਹਾਦਸੇ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਹੋਣ ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਤੇ ਸਵਾਲ ਚੁੱਕੇ| ਪ੍ਰਿਯੰਕਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਵਿੱਚ ਰਾਜ ਦੀ ਹਰ ਕੁੜੀ ਦੇ ਮਨ ਵਿੱਚ ਇਹੀ ਸਵਾਲ ਹੈ ਕਿ ਅਪਰਾਧੀਆਂ ਵਿਰੁੱਧ ਬੋਲਣ ਤੇ ਉਸ ਦੀ ਆਵਾਜ਼ ਸੁਣੀ ਜਾਵੇਗੀ ਜਾਂ ਨਹੀਂ| ਪ੍ਰਿਯੰਕਾ ਨੇ ਬਾਰਾਬੰਕੀ ਵਿੱਚ ਇਕ ਵਿਦਿਆਰਥਣ ਵਲੋਂ ਪੁਲੀਸ ਤੋਂ ਸਵਾਲ ਕੀਤੇ ਜਾਣ ਸੰਬੰਧੀ ਖਬਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ,”ਜੇਕਰ ਕੋਈ ਰਸੂਖ (ਅਮੀਰ) ਵਾਲਾ ਵੱਡਾ ਇਨਸਾਨ ਕੁਝ ਗਲਤ ਕਰਦਾ ਹੈ ਤਾਂ ਉਸ ਵਿਰੁੱਧ ਸਾਡੀ ਆਵਾਜ਼ ਸੁਣੀ ਜਾਵੇਗੀ ਕੀ? ਇਹ ਬਾਰਾਬੰਕੀ ਦੀ ਇਕ ਵਿਦਿਆਰਥਣ ਦਾ ‘ਬਾਲਿਕਾ ਜਾਗਰੂਕਤਾ ਰੈਲੀ’ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਤੋਂ ਪੁੱਛਿਆ ਗਿਆ ਸਵਾਲ ਹੈ|”ਉਨ੍ਹਾਂ ਨੇ ਕਿਹਾ,”ਇਹੀ ਸਵਾਲ ਅੱਜ ਉੱਤਰ ਪ੍ਰਦੇਸ਼ ਦੀ ਸਰਕਾਰ ਔਰਤ ਅਤੇ ਬੱਚੀ ਦੇ ਮਨ ਵਿੱਚ ਹੈ|” ਜ਼ਿਕਰਯੋਗ ਹੈ ਕਿ ਪਿਛਲੇ ਐਤਵਾਰ ਨੂੰ ਸੜਕ ਹਾਦਸੇ ਵਿੱਚ ਓਨਾਵ ਰੇਪ ਪੀੜਤਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਸੀ| ਹਾਦਸੇ ਵਿੱਚ ਪੀੜਤਾ ਦੀ ਮਾਸੀ ਅਤੇ ਚਾਚੀ ਦੀ ਮੌਤ ਹੋ ਗਈ| ਪੀੜਤ ਕੁੜੀ ਅਤੇ ਉਸ ਦੇ ਵਕੀਲ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ|


