- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ਮਸਲੇ ’ਤੇ ਇਕਜੁੱਟ ਹੋਣ ਸਿਆਸੀ ਪਾਰਟੀਆਂ: ਕੁਰੈਸ਼ੀ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵਿਰੋਧੀ ਪਾਰਟੀਆਂ ਨੂੰ ਕਸ਼ਮੀਰ ਮਸਲੇ ’ਤੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਕੁਰੈਸ਼ੀ ਨੇ ਕਿਹਾ ਕਿ ਮੁਲਕ ਨੂੰ ਇਸ ਮੁੱਦੇ ’ਤੇ ਇਕੱਠਿਆਂ ਖੜ੍ਹਨਾ ਚਾਹੀਦਾ ਹੈ। ਵਿਦੇਸ਼ ਮੰਤਰੀ ਇਥੇ ਈਦ ਮਨਾਉਣ ਦੇ ਨਾਲ ਸ਼ਰਨਾਰਥੀ ਕੈਂਪ ਦੀ ਫੇਰੀ ਪਾਉਣ ਲਈ ਆਏ ਸੀ।ਮਕਬੂਜ਼ਾ ਕਸ਼ਮੀਰ ਦੇ ਮੁਜ਼ੱਫ਼ਰਾਬਾਦ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੁਰੈਸ਼ੀ ਨੇ ਕਿਹਾ, ‘ਪਾਕਿਸਤਾਨੀ ਮੁਲਕ ਅਤੇ ਸਿਆਸੀ ਲੀਡਰਸ਼ਿਪ ਕਸ਼ਮੀਰ ਮੁੱਦੇ ਨੂੰ ਲੈ ਕੇ ਇਕਜੁੱਟ ਹੈ ਤੇ 14 ਅਗਸਤ ਨੂੰ ਮੁਲਕ ਦੇ ਆਜ਼ਾਦੀ ਦਿਹਾੜੇ ਮੌਕੇ ਕਸ਼ਮੀਰੀਆਂ ਦੇ ਹੱਕ ਵਿੱਚ ਇਕਸੁਰ ਹੋ ਕੇ ਆਵਾਜ਼ ਬੁਲੰਦ ਕੀਤੀ ਜਾਵੇਗੀ।’ ਪਾਕਿਸਤਾਨ ਨੇ ਐਲਾਨ ਕੀਤਾ ਹੈ ਕਿ ਉਹ 14 ਅਗਸਤ ਨੂੰ ‘ਕਸ਼ਮੀਰ ਨਾਲ ਇਕਜੁੱਟਤਾ ਦਿਹਾੜੇ’ ਜਦੋਂਕਿ 15 ਅਗਸਤ ਨੂੰ ‘ਕਾਲੇ ਦਿਨ’ ਵਜੋਂ ਮਨਾਉਣਗੇ। ਕੁਰੈਸ਼ੀ ਨੇ ਮੁਲਕ ਦੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰ ਮਸਲੇ ’ਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ।


