- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਬੁਲ ਖੁਦਕੁਸ਼ ਬੰਬਾਰ ਵੱਲੋਂ ਕੀਤੇ ਧਮਾਕੇ ਕਾਰਨ 63 ਮੌਤਾਂ
ਇਥੋਂ ਦੇ ਵਿਆਹ ਸਮਾਗਮ ਵਿਚ ਖੁਦਕੁਸ਼ ਬੰਬਾਰ ਵਲੋਂ ਕੀਤੇ ਗਏ ਧਮਾਕੇ ਨਾਲ 63 ਜਣਿਆਂ ਦੀ ਮੌਤ ਹੋ ਗਈ ਤੇ 182 ਜ਼ਖ਼ਮੀ ਹੋ ਗਏ। ਇਹ ਬੰਬ ਧਮਾਕਾ ਪੱਛਮੀ ਕਾਬੁਲ ਵਿਚ ਉਸ ਵੇਲੇ ਹੋਇਆ ਜਦੋਂ ਅਮਰੀਕਾ ਵਲੋਂ ਅਫਗਾਨਿਸਤਾਨ ਵਿਚ ਫੌਜ ਦੀ ਨਫਰੀ ਘਟਾਉਣ ਲਈ ਤਾਲਿਬਾਨ ਨਾਲ ਸਮਝੌਤਾ ਆਖਰੀ ਪੜਾਅ ’ਤੇ ਹੈ। ਲਾੜੇ ਮੀਰਵਾਇਜ਼ ਨੇ ਸਥਾਨਕ ਤੋਲੋ ਨਿਊਜ਼ ਨਾਲ ਗੱਲਬਾਤ ਕਰਦਿਆਂ ਦੱਸਿਆ ਇਸ ਧਮਾਕੇ ਕਾਰਨ ਉਸ ਦੀ ਪਤਨੀ ਤੇ ਪਰਿਵਾਰ ਡੂੰਘੇ ਸਦਮੇ ਵਿਚ ਹੈ। ਧਮਾਕੇ ਨੇ ਪਲਾਂ ਵਿਚ ਹੀ ਉਸ ਦੀਆਂ ਖੁਸ਼ੀਆਂ ਗਮੀ ਵਿਚ ਬਦਲ ਦਿੱਤੀਆਂ ਹਨ। ਹੁਣ ਉਹ ਸਾਰੀ ਉਮਰ ਖੁਸ਼ੀਆਂ ਨਹੀਂ ਦੇਖ ਸਕੇਗਾ ਕਿਉਂਕਿ ਉਸ ਦੇ ਦੋਸਤ ਤੇ ਰਿਸ਼ਤੇਦਾਰ ਧਮਾਕੇ ਕਾਰਨ ਮਾਰੇ ਗਏ ਹਨ। ਹਸਪਤਾਲ ਵਿਚ ਜ਼ੇਰੇ ਇਲਾਜ ਇਕ ਹੋਰ ਨੇ ਦੱਸਿਆ ਕਿ ਇਸ ਵਿਆਹ ਸਮਾਗਮ ਵਿਚ 1200 ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ ਸੀ ਤੇ ਧਮਾਕਾ ਉਦੋਂ ਹੋਇਆ ਜਦੋਂ ਸਾਰੇ ਜਣੇ ਨੱਚਣ ਵਿਚ ਮਸ਼ਰੂਫ ਸਨ। ਉਸ ਨੇ ਦੱਸਿਆ ਕਿ ਇਹ ਧਮਾਕਾ ਮਰਦਾਂ ਵਾਲੇ ਪੰਡਾਲ ਵਿਚ ਹੋਇਆ ਜਿਸ ਨਾਲ ਚਾਰੇ ਪਾਸੇ ਭਾਜੜ ਪੈ ਗਈ।


