- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਾਂਧੀ ਜੀ ਦੀਆਂ ਸਿੱਖਿਆਵਾਂ ਸਾਰਿਆਂ ਲਈ: ਕੋਵਿੰਦ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਸਾਡੇ ਸਾਰਿਆਂ ਲਈ ਪ੍ਰਸੰਗਕ ਹਨ ਕਿਉਂਕਿ ਉਨ੍ਹਾਂ ਸਾਨੂੰ ਸਿਖਾਇਆ ਕਿ ਸਾਡੇ ਕੰਮਾਂ ਦਾ ਉਦੇਸ਼ ਦੂਜੇ ਮਨੁੱਖਾਂ ਦੀ ਕਿਸਮਤ ਨੂੰ ਮਜ਼ਬੂਤ ਬਣਾਉਣ ਵਾਲਾ ਹੋਣਾ ਚਾਹੀਦਾ ਹੈ। ਸ੍ਰੀ ਕੋਵਿੰਦ ਨੇ ਯੂਨੈਸਕੋ ਮਹਾਤਮਾ ਗਾਂਧੀ ਸ਼ਾਂਤੀ ਅਤੇ ਸਥਾਈ ਵਿਕਾਸ ਸਿੱਖਿਆ ਸੰਸਥਾਨ ਵੱਲੋਂ ਦਿਆਲਤਾ ਬਾਰੇ ਕਰਵਾਈ ਗਈ ਵਿਸ਼ਵ ਯੂਥ ਕਾਨਫਰੰਸ ਮੌਕੇ ਇਹ ਵਿਚਾਰ ਪ੍ਰਗਟਾਏ। ਉਨ੍ਹਾਂ ਕਿਹਾ,‘‘ਹੁਣ ਤੋਂ ਕੁਝ ਹਫ਼ਤਿਆਂ ਬਾਅਦ ਦੋ ਅਕਤੂਬਰ ਨੂੰ ਅਸੀਂ ਰਾਸ਼ਟਰਪਿਤਾ ਦੀ 150ਵੀਂ ਜੈਅੰਤੀ ਮਨਾਵਾਂਗੇ। ਉਨ੍ਹਾਂ ਦੇ ਮੁੱਲ ਸਾਡੇ ਲਈ ਪ੍ਰਸੰਗਕ ਹਨ। ਗਾਂਧੀ ਦਾ ਜਨਮ ਭਾਰਤ ’ਚ ਹੋਇਆ ਪਰ ਉਨ੍ਹਾਂ ਦਾ ਸਬੰਧ ਪੂਰੀ ਮਨੁੱਖਤਾ ਨਾਲ ਹੈ।’’ ਇਸ ਕਾਨਫਰੰਸ ’ਚ ਏਸ਼ੀਆ, ਅਫ਼ਰੀਕਾ, ਲਾਤੀਨੀ ਅਮਰੀਕੀ ਅਤੇ ਯੂਰੋਪ ਸਮੇਤ 27 ਤੋਂ ਵੱਧ ਮੁਲਕਾਂ ਦੇ ਕਰੀਬ ਇਕ ਹਜ਼ਾਰ ਨੌਜਵਾਨਾਂ ਨੇ ਹਿੱਸਾ ਲਿਆ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਲਈ ਮਹਾਤਮਾ ਗਾਂਧੀ ਉਹ ਹਸਤੀ ਹਨ ਜਿਨ੍ਹਾਂ ਨੇ ਲੂਣ ਨੂੰ ਤਾਕਤਵਰ ਲੋਕ ਲਹਿਰ ਦਾ ਰੂਪ ਦੇ ਦਿੱਤਾ।


