- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ ਨੇ ਦਿਖਾਇਆ ਭਾਰੀ ਉਤਸ਼ਾਹ
ਹਜ਼ਾਰੀ ਬਾਗ ਤੋਂ ਪੰਥਕ ਜਾਹੋ-ਜਲਾਲ ਨਾਲ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਹੋਈ ਰਵਾਨਗੀ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧਦਾ ਹੋਇਆ ਝਾਰਖੰਡ ’ਚ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ ਤੋਂ ਧੰਨਬਾਦ ਲਈ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਅਨੁਸਾਰ ਨਗਰ ਕੀਰਤਨ ਦੀ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। ਇਥੇ ਝਾਰਖੰਡ ਸੂਬੇ ਦੇ ਘੱਟ ਗਿਣਤੀ ਕਮਿਸ਼ਨ ਦੇ ਉੱਪ-ਚੇਅਰਮੈਨ ਸ. ਗੁਰਵਿੰਦਰ ਸਿੰਘ ਸੇਠੀ, ਹਜ਼ਾਰੀ ਬਾਗ ਦੇ ਵਿਧਾਇਕ ਸ੍ਰੀ ਮਨੀ ਜੈਸਵਾਲ, ਮੇਅਰ ਬੀਬੀ ਰੌਸ਼ਨੀ ਟਿਰਕੀ, ਡਿਪਟੀ ਮੇਅਰ ਸ੍ਰੀ ਰਾਜ ਕੁਮਾਰ ਲਾਲ, ਪੂਰਵ ਡਿਪਟੀ ਮੇਅਰ ਸ੍ਰੀ ਅਨੰਦ ਦੇਵ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਅਵਤਾਰ ਸਿੰਘ, ਸਕੱਤਰ ਸ. ਦਵਿੰਦਰ ਸਿੰਘ ਬੱਗਾ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਉਚੇਚੇ ਤੌਰ ’ਤੇ ਪਹੁੰਚੀਆਂ। ਇਸ ਮੌਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਭਾਈ ਪ੍ਰਣਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸ. ਅਜੀਤ ਸਿੰਘ ਆਦਿ ਵੀ ਮੌਜੂਦ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜੁਆਨਾਂ ਅਤੇ ਸਕੂਲੀ ਬੱਚਿਆਂ ਨੇ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਸੰਗਤ ਨੇ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਦੇ ਸਵਾਗਤ ਲਈ ਰਸਤੇ ਵਿਚ ਥਾਂ-ਥਾਂ ’ਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ ਅਤੇ ਗੁਰੂ ਕੇ ਲੰਗਰ ਲਗਾਏ ਗਏ ਸਨ। ਸਿੱਖ ਸੰਗਤ ਤੋਂ ਇਲਾਵਾ ਵੱਖ-ਵੱਖ ਧਰਮਾਂ ਦੇ ਲੋਕ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਦੇ ਸਮੇਂ ਤੋਂ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਰ ਪੜਾਅ ’ਤੇ ਸੰਗਤ ਦਾ ਭਰਵੀਂ ਸ਼ਮੂਲੀਅਤ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਨਾਲ ਬਦਲਵੇਂ ਪ੍ਰਬੰਧਾਂ ਤਹਿਤ ਮੌਜੂਦ ਸਟਾਫ਼ ਸੇਵਾ ਵਿਚ ਲੱਗਾ ਹੋਇਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਨਗਰ ਕੀਰਤਨ ਦੇ ਕੋਆਰਡੀਨੇਟਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਭਲਕੇ 27 ਅਗਸਤ ਨੂੰ ਨਗਰ ਕੀਰਤਨ ਦੀ ਧੰਨਬਾਦ ਤੋਂ ਦੁਰਗਾਪੁਰ ਲਈ ਰਵਾਨਗੀ ਹੋਵੇਗੀ।


