- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਨਹਿਰੀ ਪਟਵਾਰੀ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਅਰਨੀਵਾਲਾ ਸ਼ੇਖ ਸੁਭਾਨ, ਜਿਲਾ ਫਾਜਿਲਕਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਚੈਨ ਸਿੰਘ ਵਾਸੀ ਪਿੰਡ ਝੋਟਿਆਵਾਲੀ, ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਨਹਿਰੀ ਪਾਣੀ ਦੀ ਵਾਰਾਬੰਦੀ ਉਸ ਦੇ ਨਾਮ ਤਬਦੀਲ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਸੌਦਾ 18,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


