- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਰਤਿਕ ਨੇ ਬੀਸੀਸੀਆਈ ਤੋਂ ਮੁਆਫ਼ੀ ਮੰਗੀ
ਭਾਰਤੀ ਕ੍ਰਿਕਟਰ ਦਿਨੇਸ਼ ਕਾਰਤਿਕ ਨੇ ਸ਼ਾਹਰੁਖ਼ ਖ਼ਾਨ ਦੀ ਟੀਮ ਟ੍ਰਿਨਬੈਗੋ ਨਾਈਟ ਰਾਈਡਰਜ਼ ਦੀ ਜਰਸੀ ਪਹਿਨ ਕੇ ਬੀਸੀਸੀਆਈ ਦੀ ਕੇਂਦਰੀ ਉਪ ਧਾਰਾ ਦੀ ਉਲੰਘਣਾ ਕੀਤੀ ਸੀ, ਜਿਸ ਮਗਰੋਂ ਉਸ ਨੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਕਾਰਤਿਕ ਆਈਪੀਐੱਲ ਦੀ ਕੋਲਕਾਤਾ ਨਾਈਟ ਰਾਈਡਰਜ਼ ਟੀਮ ਦਾ ਕਪਤਾਨ ਹੈ। ਉਹ ਡਰੈਸਿੰਗ ਰੂਮ ਵਿਚ ਟ੍ਰਿਨਬੈਗੋ ਦੀ ਜਰਸੀ ਵਿੱਚ ਕੈਰੇਬਿਆਈ ਪ੍ਰੀਮੀਅਰ ਲੀਗ ਦਾ ਮੈਚ ਵੇਖਦਾ ਨਜ਼ਰ ਆਇਆ ਸੀ।ਬੀਸੀਸੀਆਈ ਨੇ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਪੁੱਛਿਆ ਸੀ ਕਿ ਕਿਉਂ ਨਾ ਉਸ ਦਾ ਕੇਂਦਰੀ ਸਮਝੌਤਾ ਰੱਦ ਕੀਤਾ ਜਾਵੇ। ਆਪਣੇ ਜਵਾਬ ਵਿਚ ਕਾਰਤਿਕ ਨੇ ਕਿਹਾ ਕਿ ਉਹ ਕੋਚ ਬਰੈਂਡਨ ਮੈਕੁਲਮ ਦੀ ਅਪੀਲ ’ਤੇ ਪੋਰਟ ਆਫ ਸਪੇਨ ਗਿਆ ਸੀ ਅਤੇ ਉਸ ਦੇ ਕਹਿਣ ’ਤੇ ਟੀਕੇਆਰ ਦੀ ਜਰਸੀ ਪਹਿਨ ਕੇ ਮੈਚ ਵੇਖਿਆ। ਉਸਨੇ ਪੱਤਰ ਵਿੱਚ ਲਿਖਿਆ, “ਮੈਂ ਇਸ ਦੌਰੇ ਤੋਂ ਪਹਿਲਾਂ ਬੀਸੀਸੀਆਈ ਦੀ ਮਨਜ਼ੂਰੀ ਨਾ ਲੈਣ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਦਾ ਹਾਂ।


