- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਨੂੰ 2021 ਤੱਕ ਮਿਲੇਗੀ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ : ਰੂਸ
ਮਾਸਕ – ਭਾਰਤ ਨੂੰ ਰੂਸ ਤੋਂ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਦੀ ਪਹਿਲੀ ਖੇਪ ਸਾਲ 2021 ਦੇ ਮੱਧ ਤੱਕ ਹਾਸਲ ਹੋਵੇਗੀ| ਰੂਸ ਦੇ ਉਪ ਪ੍ਰਧਾਨ ਮੰਤਰੀ ਯੂਰੀ ਬੋਰਿਸੋਵ ਨੇ ਕਿਹਾ ਕਿ ਐਸ-400 ਹਵਾ ਰੱਖਿਆ ਮਿਜ਼ਾਈਲ ਪ੍ਰਣਾਲੀ ਨੂੰ ਪਹਿਲਾਂ ਤੋਂ ਤੈਅ ਸਮੇਂ ਮੁਤਾਬਕ ਭਾਰਤ ਨੂੰ ਸੌਂਪ ਦਿੱਤਾ ਜਾਵੇਗਾ| ਬੋਰਿਸੋਵ ਨੇ ਕਿਹਾ ਕਿ ਪੇਸ਼ਗੀ ਭੁਗਤਾਨ ਹੋ ਚੁੱਕਾ ਹੈ ਅਤੇ ਸਭ ਕੁਝ ਲੱਗਭਗ 18-19 ਮਹੀਨਿਆਂ ਦੇ ਅੰਦਰ ਤੈਅ ਸਮੇਂ ਮੁਤਾਬਕ ਕਰ ਦਿੱਤਾ ਜਾਵੇਗਾ| ਪਿਛਲੇ ਮਹੀਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੋ-ਪੱਖੀ ਸਹਿਯੋਗ ਨੂੰ ਅੱਗੇ ਵਧਾਉਣ ਦੇ ਤਰੀਕਿਆਂ ਤੇ ਚਰਚਾ ਕਰਨ ਲਈ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨੂੰ ਮਿਲਣ ਲਈ ਮਾਸਕੋ ਗਏ ਸਨ| ਉਸ ਦੌਰਾਨ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਵਿਚਾਲੇ ਐਸ-400 ਨੂੰ ਲੈ ਕੇ ਗੱਲਬਾਤ ਹੋਈ ਸੀ| ਇਸ ਦੇ ਬਾਅਦ ਹਾਲ ਹੀ ਵਿਚ ਪੂਰਬੀ ਆਰਥਿਕ ਮੰਚ ਵਿਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰੂਸ ਦਾ ਦੌਰਾ ਕੀਤਾ ਸੀ| ਜਿਸ ਦੌਰਾਨ ਰੱਖਿਆ, ਊਰਜਾ ਅਤੇ ਵਪਾਰ ਨੂੰ ਲੈ ਕੇ ਕਈ ਸਮਝੌਤੇ ਹੋਏ| ਜਿਕਰਯੋਗ ਹੈ ਕਿ ਭਾਰਤ ਨੇ ਲੰਬੇ ਸਮੇਂ ਦੀਆਂ ਸੁਰੱਖਿਆ ਲੋੜਾਂ ਲਈ 5 ਅਕਤੂਬਰ, 2018 ਨੂੰ ਨਵੀਂ ਦਿੱਲੀ ਵਿਚ 19ਵੇਂ ਭਾਰਤ-ਰੂਸ ਸਾਲਾਨਾ ਦੋ-ਪੱਖੀ ਸੰਮੇਲਨ ਦੌਰਾਨ ਪੰਜ ਐਸ-400 ਪ੍ਰਣਾਲੀਆਂ ਦੀ ਖਰੀਦ ਲਈ ਰੂਸ ਨਾਲ 5.43 ਬਿਲੀਅਨ ਡਾਲਰ ਦੇ ਸਮਝੌਤੇ ਤੇ ਦਸਤਖਤ ਕੀਤੇ ਸਨ|


