- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੁਪਰਡੰਟ 30,000 ਰੁਪਏ ਦੀ ਰਿਸ਼ਵਤ ਲੈਦਾ ਰੰਗੇ ਹੱਥੀ ਕਾਬੂ
ਚੰਡੀਗੜ੍ਹ – ਵਿਜੀਲੈਸ ਬਿਓਰੋ ਪੰਜਾਬ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ ਤਾਇਨਾਤ ਸੁਪਰਡੰਟ ਨੂੰ 30,000 ਰੁਪਏ ਰਿਸ਼ਵਤ ਲੈਦਿਆ ਕਾਬੂ ਕੀਤਾ ਹੈ। ਸੁਪਰਡੰਟ ਉਮੇਸ਼ ਕੁਮਾਰ ਨੂੰ ਲਖਵੀਰ ਸਿੰਘ ਵਾਸੀ ਸਾਦਿਕ ਰੋਡ, ਫਰੀਦਕੋਟ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ 9 ਮੋਬਾਈਲ ਵਾਟਰ ਟੈਕਰ ਸਪਲਾਈ ਕੀਤੇ ਸਨ। ਇਨ੍ਹਾ ਟੈਕਰਾ ਦੇ ਬਿਲ (12,13,200 ਰੁਪਏ) ਦੀ ਅਦਾਇਗੀ ਕਰਨ ਬਦਲੇ ਉਮੇਸ਼ ਕੁਮਾਰ ਸੁਰਪਡੈਟ ਵਲੋ 35,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੋਦਾ 30,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਸ ਵਲੋ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਦਿਆ ਦਬੋਚ ਲਿਆ।ਉਕਤ ਦੋਸ਼ੀ ਖਿਲਾਫ਼ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆ ਵੱਖ-ਵੱਖ ਧਾਰਾਵਾ ਤਹਿਤ ਬਠਿੰਡਾ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


