- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ
ਆਈ.ਐੱਨ.ਐਕਸ. ਮੀਡੀਆ ਕੇਸ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਜ਼ਮਾਨਤ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਨੇ ਇਸ ਕੇਸ ‘ਚ 14 ਦਿਨਾਂ ਦੀ ਨਿਆਇਕ ਹਿਰਾਸਤ ਦੇ ਸੀ.ਬੀ.ਆਈ. ਅਦਾਲਤ ਦੇ ਆਦੇਸ਼ ਨੂੰ ਵੀ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਕਰ ਰਿਹਾ ਹੈ। ਚਿਦਾਂਬਰਮ ਫਿਲਹਾਲ ਨਿਆਇਕ ਹਿਰਾਸਤ ‘ਚ ਤਿਹਾੜ ਜੇਲ ‘ਚ ਬੰਦ ਹਨ। ਉਨ੍ਹਾਂ ਨੇ ਵਿਸ਼ੇਸ਼ ਸੀ.ਬੀ.ਆਈ. ਜੱਜ ਅਜੇ ਕੁਮਾਰ ਕੁਹਰ ਵਲੋਂ ਦਿੱਤੇ ਗਏ ਨਿਆਇਕ ਹਿਰਾਸਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ ਸਾਬਕਾ ਕੇਂਦਰੀ ਮੰਤਰੀ ਚਿਦਾਂਬਰਮ ਨੂੰ ਪਿਛਲੇ ਵੀਰਵਾਰ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਸੀ, ਜਿੱਥੇ ਵਿਸ਼ੇਸ਼ ਸੀ.ਬੀ.ਆਈ. ਜੱਜ ਕੁਹਰ ਨੇ ਉਨ੍ਹਾਂ ਨੂੰ 14 ਦਿਨਾਂ ਦੀ ਹਿਰਾਸਤ ‘ਚ ਭੇਜ ਦਿੱਤਾ ਸੀ। ਕੋਰਟ ਨੇ ਚਿਦਾਂਬਰਮ ਵਲੋਂ ਦਾਇਰ ਕੀਤੀਆਂ ਗਈਆਂ ਐਪਲੀਕੇਸ਼ਨਾਂ ਨੂੰ ਵੀ ਸਵੀਕਾਰ ਕਰ ਲਿਆ ਸੀ। ਇਨ੍ਹਾਂ ‘ਚੋਂ ਜੈੱਡ ਸ਼੍ਰੇਣੀ ਦੀ ਸੁਰੱਖਿਆ ਨਾਲ ਇਕ ਮੰਜਾ, ਬਾਥਰੂਮ ਦੇ ਨਾਲ ਇਕ ਵੱਖ ਸੈੱਲ ਅਤੇ ਦਵਾਈਆਂ ਦੀ ਮਨਜ਼ੂਰੀ ਮੰਗੀ ਗਈ ਸੀ। ਉਨ੍ਹਾਂ ਨੇ ਜੇਲ ‘ਚ ਇੰਗਲਿਸ਼ ਟਾਇਲਡ ਦੀ ਵੀ ਮੰਗ ਕੀਤੀ ਸੀ। ਚਿਦਾਂਬਰਮ ਨੇ ਆਈ.ਐੱਨ.ਐਕਸ. ਮੀਡੀਆ ਨਾਲ ਸੰਬੰਧਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਮਾਮਲੇ ‘ਚ ਸਮਰਪਣ ਕਰਨ ਦੀ ਮਨਜ਼ੂਰੀ ਲਈ ਕੋਰਟ ‘ਚ ਇਕ ਹੋਰ ਐਪਲੀਕੇਸ਼ਨ ਦਿੱਤੀ ਸੀ।


