- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਤੋਂ ਕਸ਼ਮੀਰ ਜਾ ਰਹੇ ਟਰੱਕ ’ਚੋਂ ਭਾਰੀ ਮਾਤਰਾ ’ਚ ਅਸਲਾ ਬਰਾਮਦ-3 ਸ਼ੱਕੀ ਅੱਤਵਾਦੀ ਗਿ੍ਰਫ਼ਤਾਰ
ਜੰਮੂ-ਕਸ਼ਮੀਰ ਪੁਲਿਸ ਨੇ ਲਖਨਪੁਰ ਵਿਖੇ ਕਾਰਵਾਈ
ਜੰਮੂ – ਜੰਮੂ ਅਤੇ ਕਸ਼ਮੀਰ ਪੁਲਿਸ ਨੇ ਜੈਸ਼-ਏ-ਮੁਹੰਮਦ ਦੇਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ।ਪੁਲਿਸ ਨੇ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀਆਂਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 4 ਏ. ਕੇ.56 ਅਤੇ 2 ਏ. ਕੇ. 47, 6 ਮੈਗਜ਼ੀਨ, 180 ਜ਼ਿੰਦਾਕਾਰਤੂਸ ਬਰਾਮਦ ਕੀਤੇ ਗਏ ਹਨ। ਜੰਮੂ-ਕਸ਼ਮੀਰ ਪੁਲਿਸ ਨੇ ਪੰਜਾਬ-ਜੰਮੂ-ਕਸ਼ਮੀਰ ਬਾਰਡਰ ਕੋਲ ਲਖਨਪੁਰਤੋਂ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।ਤਿੰਨੋਂ ਅੱਤਵਾਦੀ ਇੱਕ ਟਰੱਕ ਵਿੱਚ ਸਵਾਰ ਸਨ।ਦਰਅਸਲਪੁਲਿਸ ਨੂੰ ਇਨਪੁਟ ਮਿਲੀ ਸੀ ਕਿ ਇੱਕ ਟਰੱਕ ’ਚ ਹਥਿਆਰ ਲਿਜਾਏ ਜਾ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਟਰੱਕ ਨੂੰ ਫੜਿਆ ਅਤੇ 3 ਅੱਤਵਾਦੀਆਂ ਨੂੰ ਹਥਿਆਰਾਂ ਨਾਲ ਗ੍ਰਿਫਤਾਰ ਕੀਤਾ। ਕਠੂਆ ਦੇ ਐੱਸ.ਐੱਸ. ਪੀ. ਨੇ ਦੱਸਿਆ ਕਿ ਟਰੱਕ ’ਚੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ।ਅੱਤਵਾਦੀਆਂ ਕੋਲੋਂ ਗੋਲਾ ਬਾਰੂਦ ਅਤੇ ਏ. ਕੇ. 56, ਏ. ਕੇ. 47 ਰਾਈਫਲਾਂ ਫੜੀਆਂ ਗਈਆਂ, ਜਿਸ ਤੋਂ ਸਾਫ ਹੁੰਦਾ ਹੈ ਕਿ ਅੱਤਵਾਦੀ ਵੱਡੇ ਹਮਲੇ ਦੀ ਫਿਰਾਕ ’ਚ ਸਨ। ਪੁਲਿਸ ਨੇ ਤਿੰਨਾਂ ਅੱਤਵਾਦੀਆਂ ਨੂੰ ਫੜਕੇ ਬਹੁਤ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। ਜਿਸ ਟਰੱਕ ਤੋਂ ਹਥਿਆਰ ਮਿਲੇ ਹਨ, ਉਸ ’ਤੇ ਸ਼੍ਰੀਨਗਰ ਦਾ ਨੰਬਰ ਲਿਖਿਆ ਹੈ। ਟਰੱਕ ਦੇ ਜ਼ਬਤ ਕੀਤੇ ਜਾਣ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਤਿੰਨੋਂ ਅੱਤਵਾਦੀਆਂ ਦਾ ਸੰਬੰਧ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਹੈ।
ਇੱਥੇ ਵਰਨਣਯੋਗ ਹੈ ਕਿ ਧਾਰਾ–370 ਹਟਾਏ ਜਾਣ ਦੇ ਬਾਅਦ ਤੋਂ ਅੱਤਵਾਦੀ ਸੰਗਠਨ ਕਸ਼ਮੀਰ ਵਾਦੀ ਦਾ ਮਾਹੌਲ ਖ਼ਰਾਬ ਦੇ ਯਤਨ ਲਗਾਤਾਰ ਕਰ ਰਹੇ ਹਨ।ਇਸੇ ਨੂੰ ਲੈ ਕੇ ਸੁਰੱਖਿਆ ਬਲਾਂ ਨੂੰ ਪਹਿਲਾਂ ਸੂਹ ਮਿਲ ਗਈਸੀ ਕਿ ਇੱਕ ਟਰੱਕ ਵਿੱਚ ਹਥਿਆਰ ਲਿਜਾਂਦੇ ਜਾ ਰਹੇ ਹਨ।ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਟਰੱਕ ਦਾ ਪਿੱਛਾ ਕੀਤਾ ਤੇ ਟਰੱਕ ਨੂੰ ਬਰਾਮਦ ਕਰਨ ਵਿੱਚ ਸਫ਼ਲਤਾ ਪਾਈ। ਇਨ੍ਹਾਂ ਅੱਤਵਾਦੀਆਂ ਨੂੰ ਪੰਜਾਬ– ਜੰਮੂ–ਕਸ਼ਮੀਰ ਸਰਹੱਦ ਦੇ ਲਖਨਪੁਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।


