- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਫਾਰੂਕ ਅਬਦੁਲਲਾ ਨੂੰ ਨਜਰਬੰਦ ਕਰਕੇ ਰੱਖਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਸ਼ਮੀਰ ਦੇ ਹਾਲਤ ਤੇ ਰਿਪੋਰਟ ਦਾਖਿਲ ਕਰਨ ਲਈ ਕਿਹਾ
ਲੋੜ ਪਈ ਤਾਂ ਖੁਦ ਜਾਵਾਂਗਾ ਜੰਮੂ-ਕਸ਼ਮੀਰ : ਰੰਜਨ ਗੋਗੋਈ
ਨਵੀਂ ਦਿੱਲੀ – ਜੰਮੂ-ਕਸ਼ਮੀਰ ਵਿਚ ਧਾਰਾ-370 ਹਟਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਦਾਖਲ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ| ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਨਜ਼ਰਬੰਦੀ ਵਿਰੁੱਧ ਦਾਖਲ ਪਟੀਸ਼ਨ ਤੇ ਕੇਂਦਰ ਸਰਕਾਰ ਨੂੰ ਨੋਟਿਸ ਭੇਜਿਆ| ਅਬਦੁੱਲਾ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਸੂਬੇ ਦਾ ਦਰਜਾ ਰੱਦ ਕੀਤੇ ਜਾਣ ਤੋਂ ਬਾਅਦ ਹਿਰਾਸਤ ਵਿਚ ਹਨ| ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ. ਏ. ਬੋਬਡੇ ਅਤੇ ਜਸਟਿਸ ਐਸ. ਏ. ਨਜ਼ੀਰ ਦੀ ਬੈਂਚ ਨੇ ਕੇਂਦਰ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ|ਕੋਰਟ ਨੇ ਤਾਮਿਲਨਾਡੂ ਦੇ ਨੇਤਾ ਅਤੇ ਐਮ. ਡੀ. ਐਮ. ਕੇ. ਦੇ ਸੰਸਥਾਪਕ ਵਾਈਕੋ ਦੀ ਪਟੀਸ਼ਨ ਤੇ ਸੁਣਵਾਈ ਲਈ 30 ਸਤੰਬਰ ਦੀ ਤਰੀਕ ਤੈਅ ਕੀਤੀ ਹੈ| ਕੋਰਟ ਨੇ ਕੇਂਦਰ ਸਰਕਾਰ ਨੂੰ 2 ਹਫਤੇ ਵਿਚ ਕਸ਼ਮੀਰ ਦੇ ਹਾਲਾਤ ਤੇ ਵਿਸਥਾਰਪੂਰਵਕ ਰਿਪੋਰਟ ਦੇਣ ਦਾ ਨਿਰਦੇਸ਼ ਦਿੱਤਾ ਹੈ| ਵਾਈਕੋ ਨੇ ਕਿਹਾ ਕਿ ਉਹ ਪਿਛਲੇ 4 ਦਹਾਕਿਆਂ ਤੋਂ ਅਬਦੁੱਲਾ ਦੇ ਕਰੀਬੀ ਮਿੱਤਰ ਹਨ| ਵਾਈਕੋ ਨੇ ਦਾਅਵਾ ਕੀਤਾ ਕਿ ਅਬਦੁੱਲਾ ਨੂੰ ਬਿਨਾਂ ਕਿਸੇ ਕਾਨੂੰਨੀ ਅਧਿਕਾਰ ਦੇ ਗੈਰ-ਕਾਨੂੰਨੀ ਰੂਪ ਨਾਲ ਹਿਰਾਸਤ ਵਿਚ ਲਿਆ ਗਿਆ ਹੈ|ਵਾਈਕੋ ਦੇ ਵਕੀਲ ਨੇ ਕੋਰਟ ਵਿੱਚ ਕਿਹਾ ਕਿ ਫਾਰੂਕ ਦੀ ਨਜ਼ਰਬੰਦੀ ਤੇ ਕੇਂਦਰ ਸਰਕਾਰ ਵੱਖਰਾ-ਵੱਖਰਾ ਤਰਕ ਦੇ ਰਹੀ ਹੈ| ਕੇਂਦਰ ਸਰਕਾਰ ਵਲੋਂ ਕਿਹਾ ਗਿਆ ਕਿ ਪਬਲਿਕ ਸੇਫਟੀ ਐਕਟ ਤਹਿਤ ਫਾਰੂਕ ਅਬਦੁੱਲਾ ਨੂੰ ਨਜ਼ਰਬੰਦ ਕੀਤਾ ਗਿਆ ਹੈ| ਇਸ ਦੇ ਤਹਿਤ 2 ਸਾਲ ਤਕ ਕਿਸੇ ਵਿਅਕਤੀ ਨੂੰ ਬਿਨਾਂ ਸੁਣਵਾਈ ਦੇ ਹਿਰਾਸਤ ਵਿੱਚ ਰੱਖਿਆ ਜਾ ਸਕਦਾ ਹੈ|ਚੀਫ ਜਸਟਿਸ ਆਫ ਇੰਡੀਆ (ਸੀ.ਜੇ.ਆਈ.) ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਖਲ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਜੇਕਰ ਲੋੜ ਪਵੇਗੀ ਤਾਂ ਉਹ ਖੁਦ ਸ਼੍ਰੀਨਗਰ ਜਾਣਗੇ| ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਹਾਈ ਕੋਰਟ ਤੋਂ ਇਕ ਰਿਪੋਰਟ ਮੰਗੀ ਹੈ| ਇਸ ਰਿਪੋਰਟ ਨੂੰ ਦੇਖਣ ਤੋਂ ਬਾਅਦ ਜੇਕਰ ਉਹਨਾਂ ਨੂੰ ਲੱਗਿਆ ਕਿ ਉੱਥੇ ਜਾਣਾ ਚਾਹੀਦਾ ਤਾਂ ਮੈਂ ਖੁਦ ਉੱਥੇ ਜਾਵਾਂਗਾ| ਉਨ੍ਹਾਂ ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀ.ਜੇ.ਆਈ. ਨੇ ਸਰਕਾਰ ਤੋਂ ਪੁੱਛਿਆ ਕਿ ਆਖਰ ਜੰਮੂ-ਕਸ਼ਮੀਰ ਵਿੱਚ ਹਾਲਾਤ ਨੂੰ ਆਮ ਕਰਨ ਲਈ ਹਾਲੇ ਤੱਕ ਕੀ ਕਦਮ ਚੁੱਕੇ ਗਏ ਹਨ, ਉਸ ਦੀ ਜਾਣਕਾਰੀ ਦਿੱਤੀ ਜਾਵੇ| ਸੁਣਵਾਈ ਦੌਰਾਨ ਸੁਪਰੀਮ ਕੋਰਟ ਨੂੰ ਦੱਸਿਆ ਕਿ ਇਕ ਵੀ ਗੋਲੀ ਨਹੀਂ ਚਲਾਈ ਗਈ ਹੈ, ਕੁਝ ਸਥਾਨਕ ਬੈਨ ਲੱਗੇ ਹੋਏ ਹਨ| ਉੱਥੇ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਹਾਲਾਤ ਆਮ ਕਰਨ ਲਈ ਕਿਹਾ ਹੈ| ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਕਸ਼ਮੀਰ ਵਿੱਚ ਜੇਕਰ ਕਥਿਤ ਬੰਦ ਹੈ ਤਾਂ ਉਸ ਤੋਂ ਜੰਮੂ-ਕਸ਼ਮੀਰ ਹਾਈ ਕੋਰਟ ਨਿਪਟ ਸਕਦਾ ਹੈ|


