- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ-ਪਾਕਿ ਚਾਹੁਣ ਤਾਂ ਸੰਯੁਕਤ ਰਾਸ਼ਟਰ ਵਿਚੋਲਗੀ ਲਈ ਤਿਆਰ: ਗੁਟੇਰੇਜ਼
ਸੰਯੁਕਤ ਰਾਸ਼ਟਰ – ਕਸ਼ਮੀਰ ਮਸਲੇ ਦੇ ਹੱਲ ਲਈ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਾਰਤਾ ਨੂੰ ਜ਼ਰੂਰੀ ਤੱਤ ਕਰਾਰ ਦਿੰਦਿਆਂ ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਕਿਹਾ ਹੈ ਕਿ ਜੇਕਰ ਦੋਵੇਂ ਮੁਲਕ ਚਾਹੁਣ ਤਾਂ ਉਹ ਵਿਚੋਲਗੀ ਲਈ ਤਿਆਰ ਹਨ। ਉਨ੍ਹਾਂ ਕਸ਼ਮੀਰ ’ਚ ਮਨੁੱਖੀ ਹੱਕਾਂ ਦਾ ਪੂਰਾ ਸਤਿਕਾਰ ਕਰਨ ਦਾ ਸੱਦਾ ਦਿੱਤਾ ਹੈ। ਸਕੱਤਰ ਜਨਰਲ ਦਾ ਇਹ ਬਿਆਨ ਸੰਯੁਕਤ ਰਾਸ਼ਟਰ ਆਮ ਸਭਾ ਦੇ ਇਜਲਾਸ ਤੋਂ ਪਹਿਲਾਂ ਉਸ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਨੇ ਅਹਿਦ ਲਿਆ ਹੈ ਕਿ ਉਹ ਕਸ਼ਮੀਰ ਮਸਲੇ ਨੂੰ ਕੌਮਾਂਤਰੀ ਮੰਚ ’ਤੇ ਉਠਾਏਗਾ।ਸ੍ਰੀ ਗੁਟੇਰੇਜ਼ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਜੇਕਰ ਦੋਵੇਂ ਧਿਰਾਂ ਸੰਯੁਕਤ ਰਾਸ਼ਟਰ ਦਾ ਸਨਮਾਨ ਕਰਦੀਆਂ ਹਨ ਤਾਂ ਉਹ ਵਿਚੋਲਗੀ ਕਰਨ ਲਈ ਤਿਆਰ ਹਨ। ਪਾਕਿਸਤਾਨੀ ਪੱਤਰਕਾਰ ਵੱਲੋਂ ਜੰਮੂ ਕਸ਼ਮੀਰ ਦੇ ਹਾਲਾਤ ਅਤੇ ਕਸ਼ਮੀਰ ਮਸਲੇ ਦੇ ਹੱਲ ਲਈ ਵਿੱਢੇ ਜਾਣ ਵਾਲੇ ਯਤਨਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਗੁਟੇਰੇਜ਼ ਨੇ ਇਹ ਜਵਾਬ ਦਿੱਤਾ।


