- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਯੁੱਧਿਆ ਮਾਮਲੇ ਵਿੱਚ ਸੋਮਵਾਰ ਤੋਂ ਇਕ ਘੰਟਾ ਵੱਧ ਸੁਣਵਾਈ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਵਿੱਚ ਸੋਮਵਾਰ ਤੋਂ ਰੋਜ਼ਾਨਾ ਇਕ ਘੰਟਾ ਵਧ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ| ਇਕ ਘੰਟੇ ਦਾ ਸਮਾਂ ਇਸ ਲਈ ਵਧਾਇਆ ਗਿਆ ਹੈ ਤਾਂ ਕਿ ਅਯੁੱਧਿਆ ਮਾਮਲੇ ਦੀ ਸੁਣਵਾਈ 18 ਅਕਤੂਬਰ ਤੱਕ ਪੂਰੀ ਕੀਤੀ ਜਾ ਸਕੇ| ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ 5 ਮੈਂਬਰੀ ਸੰਵਿਧਾਨ ਬੈਂਚ ਨੇ ਇਸ ਵਿਵਾਦ ਦੇ ਦੋਹਾਂ ਪੱਖਾਂ ਦੇ ਵਕੀਲਾਂ ਨੂੰ ਕਿਹਾ ਕਿ ਉਸ ਨੇ ਆਮ ਪ੍ਰਕਿਰਿਆ ਦੇ ਅਧੀਨ ਸ਼ਾਮ 4 ਵਜੇ ਦੀ ਬਜਾਏ ਰੋਜ਼ਾਨਾ 5 ਵਜੇ ਉੱਠਣ ਦਾ ਫੈਸਲਾ ਲਿਆ ਹੈ| ਸੰਵਿਧਾਨ ਬੈਂਚ ਦੇ ਹੋਰ ਮੈਂਬਰਾਂ ਵਿੱਚ ਜੱਜ ਐਸ.ਏ. ਬੋਬੜੇ, ਜੱਜ ਧਨੰਜਯ ਵਾਈ ਚੰਦਰਚੂੜ, ਜੱਜ ਅਸ਼ੋਕ ਭੂਸ਼ਣ ਅਤੇ ਜੱਜ ਐਸ. ਅਬਦੁੱਲ ਨਜ਼ੀਰ ਸ਼ਾਮਲ ਹਨ| ਸੰਵਿਧਾਨ ਬੈਂਚ ਅਯੁੱਧਿਆ ਵਿੱਚ ਵਿਵਾਦਿਤ 2.77 ਏਕੜ ਭੂਮੀ ਸੁੰਨੀ ਵਕਫ਼ ਬੋਰਡ, ਨਿਰਮੋਹੀ ਅਖਾੜਾ ਅਤੇ ਰਾਮ ਲਲਾ ਦਰਮਿਆਨ ਬਰਾਬਰ ਵੰਡਣ ਸੰਬੰਧੀ ਇਲਾਹਾਬਾਦ ਹਾਈ ਕੋਰਟ ਦੇ ਸਤੰਬਰ 2010 ਦੇ ਫੈਸਲੇ ਵਿਰੁੱਧ ਦਾਇਰ ਅਪੀਲਾਂ ਤੇ 6 ਅਗਸਤ ਤੋਂ ਰੋਜ਼ਾਨਾ ਸੁਣਵਾਈ ਕਰ ਰਹੀ ਹੈ| ਬੈਂਚ ਨੇ ਹਿੰਦੂ ਅਤੇ ਮੁਸਲਿਮ ਪੱਖਕਾਰਾਂ ਦੇ ਵਕੀਲਾਂ ਨੂੰ ਕਿਹਾ,”ਅਸੀਂ ਸੋਮਵਾਰ (23 ਸਤੰਬਰ) ਤੋਂ ਇਕ ਘੰਟਾ ਵਧ ਬੈਠ ਸਕਦੇ ਹਾਂ|”ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 18 ਅਕਤੂਬਰ ਤੱਕ ਪੂਰੀ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਉਸ ਨੂੰ ਕਰੀਬ 4 ਹਫਤਿਆਂ ਦਾ ਸਮਾਂ ਫੈਸਲਾ ਲਿਖਣ ਲਈ ਮਿਲ ਜਾਵੇ| ਕੋਰਟ ਦਾ ਇਹ ਫੈਸਲਾ ਇਸ ਲਈ ਮਹੱਤਵਪੂਰਨ ਹੈ, ਕਿਉਂਕਿ ਚੀਫ ਜਸਟਿਸ ਰੰਜਨ ਗੋਗੋਈ 17 ਨਵੰਬਰ ਨੂੰ ਰਿਟਾਇਰ ਹੋ ਰਹੇ ਹਨ| ਅਜਿਹੀ ਸਥਿਤੀ ਵਿੱਚ 130 ਸਾਲ ਤੋਂ ਵੀ ਵਧ ਪੁਰਾਣੇ ਇਸ ਵਿਵਾਦ ਵਿੱਚ ਨਵੰਬਰ ਦੇ ਮੱਧ ਤੱਕ ਸੁਪਰੀਮ ਕੋਰਟ ਦਾ ਫੈਸਲਾ ਆਉਣ ਦੀ ਉਮੀਦ ਹੈ|


