- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਸ਼ਮੀਰ ‘ਚ ਤਿੰਨ ਮੁਕਾਬਲਿਆਂ ਦੌਰਾਨ 6 ਅੱਤਵਾਦੀ ਹਲਾਕ-ਤਲਾਸ਼ੀ ਜਾਰੀ
ਨਵੀਂ ਦਿੱਲੀ – ਜੰਮੂ-ਕਸ਼ਮੀਰ ‘ਚ ਅੱਜ ਅੱਤਵਾਦ ਤੇ ਉਨ੍ਹਾਂ ਖਿਲਾਫ ਸੁਰੱਖਿਆ ਬਲਾਂ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਵਾਪਰੀਆਂ। ਗਾਂਦਰਬਲ ‘ਚ ਸੁਰੱਖਿਆ ਬਲਾਂ ਨੇ ਸਵੇਰ ਤੋਂ ਚੱਲ ਰਹੇ ਮੁਕਾਬਲੇ ‘ਚ ਛੇ ਅੱਤਵਾਦੀਆਂ ਦਾ ਖ਼ਾਤਮਾ ਕਰ ਦਿੱਤਾ। ਸੁਰੱਖਿਆ ਬਲਾਂ ਵੱਲੋਂ ਇਲਾਕੇ ਨੂੰ ਘੇਰ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਇੱਕ ਭਾਰਤੀ ਸੈਨਾ ਦਾ ਜਵਾਨ ਵੀ ਸ਼ਹੀਦ ਹੋ ਗਿਆ। ਗਾਂਦਰਬਲ ‘ਚ ਤਿੰਨ ਅੱਤਵਾਦੀ ਢੇਰ: ਜੰਮੂ ਕਸ਼ਮੀਰ ਦੇ ਗਾਂਦਰਬਲ ਦੇ ਨਾਰਾਨਾਦ ‘ਚ ਸੁਰੱਖਿਆਬਲਾਂ ਦੇ ਨਾਲ ਹੋਏ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਤਿੰਨਾਂ ਦੇ ਵਿਦੇਸ਼ੀ ਹੋਣ ਦਾ ਖਦਸ਼ਾ ਹੈ। ਸੁਰੱਖਿਆ ਬਲਾਂ ਨੇ ਖੂਫੀਆ ਸੂਚਨਾ ਮਿਲਣ ਤੋਂ ਬਾਅਦ ਅੱਜ ਤੜਕੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਜੰਮੂ-ਕਸ਼ਮੀਰ ਦੇ ਰਾਮਬਨ ਦੇ ਬਟੋਟ ‘ਚ ਅੱਤਵਾਦੀਆਂ ਤੇ ਸੁਰੱਖਿਆਬਲਾਂ ‘ਚ ਮੁਕਾਬਲਾ ਹੋਇਆ। ਰੱਖਿਆ ਮੰਤਰਾਲਾ ਦੇ ਪੀਆਰਓ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7:30 ਵਜੇ ਸ਼ੱਕੀ ਵਿਅਕਤੀ ਨੇ ਐਨਐਚ 244 ‘ਤੇ ਇੱਕ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਡ੍ਰਾਈਵਰ ਬੱਸ ਨੂੰ ਨੇੜਲੀ ਸੈਨਾ ਚੌਕੀ ਲੈ ਗਿਆ ਤੇ ਇਸ ਤੋਂ ਬਾਅਦ ਕੁਇੱਕ ਰਿਸਪਾਂਸ ਟੀਮ ਜਾਂਚ ‘ਚ ਲੱਗ ਗਈ। ਇਸ ਦੌਰਾਨ ਸੈਨਾ ਨੇ ਇਲਾਕੇ ਨੂੰ ਘੇਰ ਲਿਆ। ਸਰਚ ਮੁਹਿੰਮ ਅਜੇ ਵੀ ਚੱਲ ਰਹੀ ਹੈ।


