- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚੋਣ ਕਮਿਸ਼ਨ ਵਲੋਂ ਕਰਨਾਟਕ ਦੀਆਂ 15 ਸੀਟਾਂ ਤੇ ਉਪ ਚੋਣਾਂ ਲਈ ਤਰੀਕਾਂ ਦਾ ਐਲਾਨ
ਬੈਂਗਲੁਰੂ – ਚੋਣ ਕਮਿਸ਼ਨ ਨੇ ਕਰਨਾਟਕ ਦੀਆਂ 15 ਸੀਟਾਂ ਤੇ ਹੋਣ ਵਾਲੀਆਂ ਉਪ ਚੋਣਾਂ ਲਈ ਨਵੀਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ| ਸੂਬੇ ਵਿੱਚ 5 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ 9 ਦਸੰਬਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ| ਵੋਟਾਂ ਦੇ ਨਤੀਜੇ 11 ਦਸੰਬਰ ਨੂੰ ਆਉਣਗੇ| ਚੋਣ ਕਮਿਸ਼ਨ ਅਨੁਸਾਰ ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ 11 ਤੋਂ 18 ਨਵੰਬਰ ਤੱਕ ਚੱਲੇਗੀ ਅਤੇ 19 ਨਵੰਬਰ ਨੂੰ ਐਪਲੀਕੇਸ਼ਨਾਂ ਦੀ ਜਾਂਚ ਕੀਤੀ ਜਾਵੇਗੀ| ਇਸ ਦੇ ਨਾਲ ਹੀ 21 ਨਵੰਬਰ ਤੱਕ ਨਾਮ ਵਾਪਸ ਲੇ ਸਕਣਗੇ| ਜਿਕਰਯੋਗ ਹੈ ਕਿ ਅਯੋਗ ਠਹਿਰਾਏ ਗਏ ਵਿਧਾਇਕਾਂ ਦੀਆਂ ਪਟੀਸ਼ਨਾਂ ਤੇ ਸੁਪਰੀਮ ਕੋਰਟ 22 ਅਕਤੂਬਰ ਨੂੰ ਸੁਣਵਾਈ ਕਰੇਗੀ| ਇਸ ਨੂੰ ਦੇਖਦੇ ਹੋਏ ਹੁਣ ਚੋਣ ਕਮਿਸ਼ਨ ਨੇ ਸਾਰੀਆਂ 15 ਸੀਟਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ| ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਕਰਨਾਟਕ ਵਿੱਚ 15 ਸੀਟਾਂ ਤੇ ਹੋਣ ਵਾਲੀਆਂ ਉਪ ਚੋਣਾਂ ਨੂੰ ਟਾਲ ਦਿੱਤਾ ਹੈ, ਕਿਉਂਕਿ ਕਮਿਸ਼ਨ ਅਯੋਗ ਠਹਿਰਾਏ ਗਏ ਵਿਧਾਇਕਾਂ ਦਾ ਮਾਮਲਾ ਹੁਣ ਵੀ ਪੈਂਡਿੰਗ ਹੈ| ਜਿਕਰਯੋਗ ਹੈ ਕਿ 21 ਸਤੰਬਰ ਨੂੰ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਸੀ| ਇੱਥੇ 21 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 24 ਅਕਤੂਬਰ ਨੂੰ ਨਤੀਜੇ ਆਉਣਗੇ| ਕਮਿਸ਼ਨ ਨੇ 64 ਸੀਟਾਂ ਦਾ ਵੀ ਐਲਾਨ ਕੀਤਾ ਹੈ, ਜਿਨ੍ਹਾਂ ਤੇ ਉਪ ਚੋਣਾਂ ਹੋਣੀਆਂ ਹਨ| ਇਨ੍ਹਾਂ ਵਿੱਚ 1 ਸੀਟ ਲੋਕ ਸਭਾ ਦੀ ਹੈ ਅਤੇ ਬਾਕੀ 63 ਸੀਟਾਂ ਵਿਧਾਨਸਭਾ ਦੀਆਂ ਹਨ| ਇਸ ਵਿੱਚ ਸਭ ਤੋਂ ਜ਼ਿਆਦਾ ਸੀਟਾਂ ਕਰਨਾਟਕ ਦੀਆਂ ਹਨ, ਜਿੱਥੇ ਉਪ ਚੋਣਾਂ ਹੋਣੀਆਂ ਹਨ| ਜ਼ਿਕਰਯੋਗ ਹੈ ਕਿ ਬਾਗੀ ਵਿਧਾਇਕਾਂ ਨੂੰ ਅਯੋਗ ਠਹਿਰਾਏ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ ਦਾ ਹੈ| 15 ਵਿਧਾਇਕਾਂ ਨੇ ਕੁਮਾਰਸੁਵਾਮੀ ਸਰਕਾਰ ਤੋਂ ਸਮਰੱਥਨ ਵਾਪਸ ਲੈਂਦੇ ਹੋਏ ਅਸਤੀਫਾ ਦੇ ਦਿੱਤਾ ਸੀ| ਵਿਧਾਨ ਸਭਾ ਸਪੀਕਰ ਨੇ ਉਨ੍ਹਾਂ ਨੂੰ 5 ਸਾਲ ਲਈ ਅਯੋਗ ਠਹਿਰਾਏ ਦਿੱਤਾ ਸੀ|


