- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੰਨਾ ’ਚ ਖੇਤੀਬਾੜੀ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਖੰਨਾ – ਅੱਜ ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਦੀ ਯੋਗ ਅਗਵਾਈ ਹੇਠਾਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐਨ. ਐਮ. ਏ. ਈ. ਟੀ. ਲੁਧਿਆਣਾ ਦੇ ਵਿੱਤੀ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਤ ਕੀਤਾ ਗਿਆ। ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਜਸਪਾਲ ਸਿੰਘ ਗਿੱਲ ਨੇ ਕੀਤਾ, ਜਦੋਂ ਕਿ ਪ੍ਰਧਾਨਗੀ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਨੇ ਕਿਸਾਨ ਭਰਾਵਾਂ ਨੂੰ ਪਲੀਤ ਹੋ ਰਹੇ ਵਾਤਾਵਰਣ ਨੂੰ ਠੱਲ੍ਹ ਪਾਉਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ.) ਦੀਆਂ ਹਦਾਇਤਾਂ ਅਨੁਸਾਰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਣਕ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਾ ਸਾੜਨ ਸਗੋਂ ਖੇਤੀਬਾੜੀ ਵਿਭਾਗ ਵਲੋਂ ਨਵੀਆਂ ਇਜਾਦ ਕੀਤੀਆਂ ਖੇਤੀਬਾੜੀ ਮਸ਼ੀਨਾਂ ਨਾਲ ਖੇਤ ਵਿਚ ਵੀ ਵਾਹ ਰਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨ ਭਰਾਵਾਂ ਦੀ ਪ੍ਰਸੰਸਾ ਵੀ ਕੀਤੀ ਕਿ ਤੁਹਾਡੇ ਵਲੋਂ ਵਿੱਤੀ ਹਾਲਤਾਂ ਠੀਕ ਨਾ ਹੋਣ ਦੇ ਬਾਵਜੂਦ ਵੀ ਫਸਲਾਂ ਦਾ ਉਤਪਾਦਨ ਵਧਾ ਕੇ ਪੰਜਾਬ ਰਾਜ ਲਈ ਭਾਰਤ ਸਰਕਾਰ ਵਲੋਂ ਕ੍ਰਿਸ਼ੀ ਕਰਮਨ ਐਵਾਰਡ ਪ੍ਰਾਪਤ ਕੀਤਾ ਹੈ ਉਨ੍ਹਾਂ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਖੇਤੀ ਗਤੀਵਧੀਆਂ ਕਰਨ ਦੀ ਸਲਾਹ ਦਿੱਤੀ। ਕੈਂਪ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਆਏ ਡਾ. ਐਸ. ਐਸ. ਮਨਹਾਂਸ, ਡਾ. ਆਰ. ਐਸ. ਗਿੱਲ, ਡਾ. ਕੇ. ਐਸ. ਸੂਰੀ ਅਤੇ ਡਾ. ਅਮਰਜੀਤ ਸਿੰਘ ਆਦਿ ਮਾਹਿਰਾਂ ਦੀ ਟੀਮ ਵਲੋਂ ਸਾਉਣੀ ਦੀਆਂ ਵੱਖ-ਵੱਖ ਫਸਲਾਂ ਦੀਆਂ ਕਿਸਮਾਂ, ਮਿੱਟੀ ਪਰਖ ਦੀ ਮਹੱਤਤਾ, ਨਦੀਨਾਂ, ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਖੇਤੀ ਮਸ਼ੀਨਰੀ ਦੀ ਸਹੀ ਸਾਂਭ ਸੰਭਾਲ ਸੰਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆਂ ਕਰਵਾਈ ਗਈ।


