- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
5ਵੇਂ ਮੈਗਾ ਰੁਜ਼ਗਾਰ ਮੇਲੇ ਵਿੱਚ 1,16,438 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ
ਕੈਪਟਨ ਅਮਰਿੰਦਰ ਸਿੰਘ ਨੇ ਚੁਣੇ ਗਏ ਨੌਜਵਾਨਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ‘ਘਰ ਘਰ ਰੁਜ਼ਗਾਰ ਸਕੀਮ’ ਅਧੀਨ 5ਵੇਂ ਮੈਗਾ ਰੁਜ਼ਗਾਰ ਮੇਲੇ ਦੌਰਾਨ 1,16,438 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਇਸ ਤੋਂ ਇਲਾਵਾ ਇਸ ਮੈਗਾ ਰੁਜ਼ਗਾਰ ਮੇਲੇ ਦੌਰਾਨ ਸਰਕਾਰ ਵਲੋਂ 40,688 ਨੌਜਵਾਨਾਂ ਦੀ ਸਵੈ-ਰੁਜ਼ਗਾਰ ਅਤੇ 9016 ਨੌਜਵਾਨਾਂ ਦੀ ਹੁਨਰ ਸਿਖਲਾਈ ਲਈ ਚੋਣ ਕੀਤੀ ਗਈ ਹੈ।ਮੁੱਖ ਮੰਤਰੀ ਨੇ 9 ਸਤੰਬਰ ਤੋਂ ਸ਼ੁਰੂ ਹੋਏ ਇਸ ਰੁਜ਼ਗਾਰ ਮੇਲੇ ਨੂੰ ਸਫਲ ਬਣਾਉਣ ਲਈ ਰੁਜ਼ਗਾਰ ਉੱਤਪਤੀ ਵਿਭਾਗ ਦੀ ਸ਼ਲਾਘਾ ਕੀਤੀ ਅਤੇ ਚੁਣੇ ਗਏ ਨੌਜਵਾਨਾਂ ਨੂੰ ਵਧਾਈ ਵੀ ਦਿੱਤੀ। 100 ਤੋਂ ਵੱਧ ਥਾਵਾਂ ‘ਤੇ ਆਯੋਜਿਤ ਕੀਤੇ ਇਸ ਰੁਜ਼ਗਾਰ ਮੇਲੇ ਦੌਰਾਨ ਪ੍ਰਾਈਵੇਟ ਸੈਕਟਰ ਵਿਚ ਨੌਕਰੀਆਂ ਲਈ 176,967 ਬਿਨੈਕਾਰਾਂ ਦਾ ਇੰਟਰਵਿਊ ਲਿਆ ਗਿਆ, ਜਿਸ ਵਿਚ 10 ਲੱਖ ਰੁਪਏ ਸਲਾਨਾ ਤੱਕ ਦੇ ਪੈਕੇਜਾਂ ਦੀ ਪੇਸ਼ਕਸ਼ ਕੀਤੀ ਗਈ ਸੀ।ਚੁਣੇ ਗਏ ਉਮੀਦਵਾਰਾਂ ਵਿਚੋਂ ਮੁਹਾਲੀ ਤੋਂ 13369 ਉਮੀਦਵਾਰ, ਜਲੰਧਰ ਤੋਂ 10445, ਪਟਿਆਲਾ ਤੋਂ 9511, ਲੁਧਿਆਣਾ ਤੋਂ 7450 ਅਤੇ ਸੰਗਰੂਰ ਤੋਂ 6951 ਉਮੀਦਵਾਰ ਚੁਣੇ ਗਏ। ਇਸ ਦੇ ਨਾਲ ਹੀ ਹੁਸ਼ਿਆਰਪੁਰ ਤੋਂ 4786, ਅਮ੍ਰਿਤਸਰ ਤੋਂ 4727, ਬਠਿੰਡਾ ਅਤੇ ਮਾਨਸਾ ਦੇ ਕ੍ਰਮਵਾਰ 4709 ਅਤੇ 4706 ਉਮੀਦਵਾਰਾਂ ਦੀ ਚੋਣ ਕੀਤੀ ਗਈ। ਸਵੈ-ਰੁਜ਼ਗਾਰ ਲਈ ਚੁਣੇ ਗਏ ਉਮੀਦਵਾਰਾਂ ਵਿਚ ਪਟਿਆਲਾ ਤੋਂ 4492, ਮੁਹਾਲੀ ਜ਼ਿਲ੍ਹੇ ਤੋਂ 3808 ਅਤੇ ਹੁਸ਼ਿਆਰਪੁਰ ਤੋਂ 3596 ਉਮੀਦਵਾਰ ਹਨ। ਹੁਨਰ ਸਿਖਲਾਈ ਲਈ ਚੁਣੇ ਗਏ ਨੌਜਵਾਨਾਂ ਵਿੱਚ ਜਲੰਧਰ ਤੋਂ 956, ਕਪੂਰਥਲਾ ਤੋਂ 854, ਸੰਗਰੂਰ ਤੋਂ 817, ਰੂਪਨਗਰ ਤੋਂ 606 ਅਤੇ ਮੁਹਾਲੀ ਤੋਂ 529, ਗੁਰਦਾਸਪੁਰ ਤੋਂ 420 ਅਤੇ ਅੰਮ੍ਰਿਤਸਰ ਤੋਂ 318 ਉਮੀਦਵਾਰ ਸ਼ਾਮਲ ਹਨ।ਪੰਜਾਬ ਸਰਕਾਰ ਵਲੋਂ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ ਆਪਣੀ ਯੋਗਤਾ ਅਨੁਸਾਰ ਰੁਜ਼ਗਾਰ (ਸਵੈ ਜਾਂ ਉਜ਼ਰਤ) ਦੇ ਯੋਗ ਬਣਾਉਣ ਲਈ “ਘਰ ਘਰ ਰੁਜ਼ਗਾਰ ਮਿਸ਼ਨ” ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਪ੍ਰੋਗਰਾਮ ਵਿਚ ਗੈਰ-ਹੁਨਰਮੰਦ ਲੋਕਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਵੀ ਸ਼ਾਮਲ ਹੈ।


