- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਥਾਣਾ ਲਾਡੋਵਾਲ ਦੀ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਔਰਤ ਕਾਬੂ
ਲੁਧਿਆਣਾ – ਥਾਣਾ ਲਾਡੋਵਾਲ ਦੀ ਪੁਲਸ ਪਾਰਟੀ ਨੇ ਸਤਲੁਜ ਦਰਿਆ ਬੰਨ ਕੋਲ ਨਾਕੇਬੰਦੀ ਦੌਰਾਨ ਇਕ ਮਹਿਲਾ ਤਸਕਰ ਨੂੰ 42 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਏ ਡੀ ਸੀ ਪੀ 3 ਗੁਰਪ੍ਰੀਤ ਕੌਰ ਪੁਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਏ ਸੀ ਪੀ ਸਮੀਰ ਵਰਮਾ ਦੀ ਅਗਵਾਈ ਵਾਲ਼ੇ ਥਾਣਾ ਲਾਡੋਵਾਲ ਮੁਖੀ ਬਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨਸ਼ਾ ਤਸਕਰ ਔਰਤ ਸਤਲੁਜ ਦਰਿਆ ਵੱਲ ਨੂੰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਨ ਲਈ ਜਾ ਰਹੀ ਹੈ ਓਹਨਾ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਸਤਲੁਜ ਦਰਿਆ ਬੰਨ ਤੇ ਨਾਕੇਬੰਦੀ ਦੌਰਾਨ ਉਕਤ ਨਸ਼ਾ ਤਸਕਰ ਔਰਤ ਨੂੰ ਭਾਰੀ ਮਾਤਰਾ ਚ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਲਿਆ ਫੜੇ ਗਏ ਦੋਸ਼ੀ ਦੀ ਪਹਿਚਾਣ ਲੁਧਿਆਣਾ ਦੇ ਨਵਾਂ ਰਾਜਪੁਰਾ ਨਿਵਾਸੀ ਕੁਲਵਿੰਦਰ ਕੌਰ ਕਿੰਡਰੀ ਵਜੋਂ ਹੋਈ ਪੁਲਸ ਨੂੰ ਜਾਂਚ ਦੌਰਾਨ ਪਤਾ ਚੱਲਿਆ ਕਿ ਦੋਸ਼ਨ ਤੇ ਪਹਿਲਾ ਵੀ ਥਾਣਾ ਲਾਡੋਵਾਲ ਵਿਖੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ ਪੁਲਸ ਨੇ ਦੋਸ਼ਨ ਨੂੰ ਅੱਜ ਕੋਰਟ ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਅਤੇ ਦੋਸ਼ਨ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ


