- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿਲੇਰੀ ਨੂੰ 2020 ਦੀਆਂ ਰਾਸ਼ਟਰਪਤੀ ਚੋਣਾਂ ਲੱੜਣੀਆਂ ਚਾਹੀਦੀਆਂ – ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2016 ਦੀਆਂ ਰਾਸ਼ਟਰਪਤੀਆਂ ਚੋਣਾਂ ‘ਚ ਆਪਣੀ ਵਿਰੋਧੀ ਰਹੀ ਹਿਲੇਰੀ ਕਲਿੰਟਨ ‘ਤੇ ਮੰਗਲਵਾਰ ਨੂੰ ਨਿਸ਼ਾਨਾ ਵਿੰਨ੍ਹਦੇ ਹੋਏ ਆਖਿਆ ਕਿ ਉਨ੍ਹਾਂ ਨੂੰ ਅਗਲੀਆਂ ਚੋਣਾਂ ਵੀ ਲੜਣੀਆਂ ਚਾਹੀਦੀਆਂ ਹਨ ਅਤੇ ਇਸ ਦੇ ਲਈ ਸਿਰਫ ਇਹ ਸ਼ਰਤ ਹੈ ਕਿ ਉਨ੍ਹਾਂ ਨੂੰ ਆਪਣੇ ਦੋਸ਼ਾਂ ‘ਤੇ ਸਫਾਈ ਦੇਣੀ ਹੋਵੇਗੀ।ਟਰੰਪ ਦੀ ਇਹ ਟਿੱਪਣੀ ਸੋਮਵਾਰ ਨੂੰ ਰਾਮੁੱਸੇਨ ਸਰਵੇਖਣ ਨਤੀਜੇ ਆਉਣ ਤੋਂ ਬਾਅਦ ਆਈ ਹੈ ਜਿਸ ਮੁਤਾਬਕ 2020 ‘ਚ ਵੀ ਜੇਕਰ ਦੋਵੇਂ ਨੇਤਾ ਚੋਣ ਮੈਦਾਨ ‘ਚ ਆਹਮਣੇ-ਸਾਹਮਣੇ ਹੁੰਦੇ ਹਨ ਤਾਂ 45-45 ਮਤਾਂ ਦੇ ਨਾਲ ਚੋਟੀ ਦਾ ਮੁਕਾਬਲਾ ਹੋਵੇਗਾ। ਹਿਲੇਰੀ ਡੈਮੋਕ੍ਰੇਟਿਕ ਪਾਰਟੀ ਦੀ ਨੇਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵਿਦੇਸ਼ ਵਿਭਾਗ ਨੇ ਈ-ਮੇਲ ਰਿਕਾਰਡ ਮਾਮਲੇ ‘ਚ ਕਈ ਅਧਿਕਾਰੀਆਂ ਅਤੇ ਹਿਲੇਰੀ ਦੇ ਸਹਿਯੋਗੀਆਂ ਖਿਲਾਫ ਦੁਬਾਰਾ ਜਾਂਚ ਸ਼ੁਰੂ ਕੀਤੀ ਸੀ। ਹਿਲੇਰੀ ਨੇ ਇਸ ‘ਤੇ ਆਖਿਆ ਸੀ ਕਿ ਇਹ ਸਿਰਫ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਹੈ।


