- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਸਬੰਧੀ ਤਰੀਕ ਅਜੇ ਤੈਅ ਨਹੀਂ : ਪਾਕਿਸਤਾਨ
ਇਸਲਾਮਾਬਾਦ – ਪਾਕਿਸਤਾਨ ਨੇ ਅੱਜਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਸਬੰਧੀ ਕੋਈ ਵੀ ਤਰੀਕ ਅਜੇ ਤੱਕ ਮੁਕੱਰਰ ਨਹੀਂ ਕੀਤੀ ਗਈ, ਫੇਰ ਵੀ ਇਸ ਦੇ ਤੈਅ ਸਮੇਂ ‘ਤੇ ਖੋਲ੍ਹਣ ਸਬੰਧੀ ਯਕੀਨ ਦਿਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਅਗਲੇ ਮਹੀਨੇ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਪੁਰਬ ਭਾਰਤੀ ਪੰਜਾਬ ਸਮੇਤ ਪੂਰੀ ਦੁਨੀਆ ਵਿੱਚ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਪਾਕਿਸਤਾਨ ਤਰਫ਼ੋਂ ਇਹ ਬਿਆਨ ਉਸ ਵਕਤ ਆਇਆ ਹੈ, ਜਦੋਂ ਕਰੀਬ ਇੱਕ ਮਹੀਨਾ ਪਹਿਲਾਂ ਕਾਰੀਡੋਰ ਮਨਸੂਬੇ ਦੇ ਸੀਨੀਅਰ ਅਧਿਕਾਰੀਆਂ ਨੇ ਐਲਾਨ ਕੀਤਾ ਸੀ ਕਿ ਪਾਕਿਸਤਾਨ ਭਾਰਤੀ ਸਿੱਖ ਯਾਤਰੀਆਂ ਲਈ ਕਰਤਾਰਪੁਰ ਸਾਹਿਬਯਾਤਰਾ 9 ਨਵੰਬਰ ਤੋਂ ਖੋਲ੍ਹ ਦੇਵੇਗਾ। ਹਫ਼ਤਾਵਾਰੀ ਪੈੱਰਸ ਵਾਰਤਾ ਨੂੰ ਸੰਬੋਧਨ ਦੌਰਾਨ ਪਾਕਿਸਤਾਨੀਵਿਦੇਸ਼ ਮੰਤਰਾਲਾ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਜਿਵੇਂ ਕਿ ਪ੍ਰਧਾਨ ਮੰਤਰੀ ਇਮਰਾਨ ਖਾਨਦੀ ਵਚਨਬੱਧਤਾ ਮੁਤਾਬਿਕ ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਪੂਰਾ ਹੋ ਜਾਵੇਗਾ ਤੇ ਤੈਅ ਵਕਤ ‘ਤੇਇਸ ਦਾ ਉਦਘਾਟਨ ਵੀ ਹੋਵੇਗਾ ਪਰ ਅਜੇ ਤੱਕ ਇਸ ਸਬੰਧੀ ਕੋਈ ਤਰੀਕ ਮੁਕੱਰਰ ਨਹੀਂ ਹੈ।


