- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚਿਦੰਬਰਮ ਦੀ ਜ਼ਮਾਨਤ ਖ਼ਿਲਾਫ਼ ਈਡੀ ਵੱਲੋਂ ਹਾਈ ਕੋਰਟ ਦਾ ਰੁਖ਼
ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਏਅਰਸੈੱਲ-ਮੈਕਸਿਸ ਕੇਸ ਵਿਚ ਮਿਲੀ ਅਗਾਊਂ ਜ਼ਮਾਨਤ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਇਸ ਉੱਤੇ ਭਲਕੇ ਸੁਣਵਾਈ ਹੋਣ ਦੀ ਉਮੀਦ ਹੈ। ਚਿਦੰਬਰਮ ਪਿਓ-ਪੁੱਤ ਨੂੰ 5 ਸਤੰਬਰ ਨੂੰ ਇਸ ਮਾਮਲੇ ਵਿਚ ਰਾਹਤ ਮਿਲੀ ਸੀ। ਆਈਐੱਨਐਕਸ ਮੀਡੀਆ ਕੇਸ ਵਿਚ ਚਿਦੰਬਰਮ ਨੂੰ ਸੀਬੀਆਈ ਨੇ 21 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਏਅਰਸੈੱਲ-ਮੈਕਸਿਸ ਕੇਸ ਵਿਚ ਸੀਬੀਆਈ ਵੱਲੋਂ ਦਾਇਰ ਕੇਸ ਵਿਚ ਵੀ ਦੋਵਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਹੋਈ ਹੈ।


