- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਔਰਤਾਂ ਨੂੰ ਪਸੰਦ ਨਹੀਂ ਟਰੰਪ ਪ੍ਰਸ਼ਾਸਨ
ਵਾਸ਼ਿੰਗਟਨ – ਅਮਰੀਕਾ ‘ਚ 18 ਤੋਂ 35 ਸਾਲ ਦੀ ਉਮਰ ਦੀਆਂ 10 ‘ਚੋਂ 7 ਔਰਤਾਂ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਤੋਂ ਅਸੰਤੁਸ਼ਟ ਜਾਂ ਨਾਰਾਜ਼ ਹਨ। ਇਕ ਸਰਵੇਖਣ ‘ਚ ਸਾਹਮਣੇ ਆਇਆ ਹੈ ਕਿ ਅਮਰੀਕਾ ‘ਚ ਔਰਤਾਂ ਦੇ ਕਿਸੇ ਉਮਰ ਵਰਗ ਦਾ ਉੱਚਤਮ ਫੀਸਦੀ ਹੈ, ਸਿਰਫ 9 ਫੀਸਦੀ ਨੇ ਹੀ ਟਰੰਪ ਦੇ ਵ੍ਹਾਈਟ ਹਾਊਸ ‘ਚ ਹੋਣ ‘ਤੇ ਖੁਸ਼ੀ ਪ੍ਰਗਟਾਈ।ਇਸ ਉਮਰ ਵਰਗ ਦੀਆਂ 53 ਫੀਸਦੀ ਔਰਤਾਂ ਨੇ ਕਿਹਾ ਹੈ ਕਿ ਟਰੰਪ ਦੀਆਂ ਨੀਤੀਆਂ ਨੇ ਜ਼ਿਆਦਾਤਰ ਔਰਤਾਂ ਨੂੰ ਨੁਕਸਾਨ ਪਹੁੰਚਾਇਆ ਹੈ, ਜਦਕਿ 70 ਫੀਸਦੀ ਇਹ ਸੋਚਦੀਆਂ ਹਨ ਕਿ ਉਨ੍ਹਾਂ ਦੇ ਅਧਿਕਾਰਾਂ ਅਤੇ ਆਜ਼ਾਦੀ ਦੀ ਰੱਖਿਆ ਦੀ ਥਾਂ ਉਨ੍ਹਾਂ ਨੂੰ ਅਪਮਾਨਿਤ ਕੀਤਾ ਜਾ ਰਿਹਾ ਹੈ। ਉਥੇ ਹੀ ਕਈ ਔਰਤਾਂ ਡੈਮੋਕ੍ਰੇਟਿਕ ਪਾਰਟੀ ਦਾ ਕਾਂਗਰਸ ‘ਤੇ ਕੰਟਰੋਲ ਪਸੰਦ ਕਰਦੀਆਂ ਹਨ। ਸਰਵੇਖਣ ‘ਚ ਪਤਾ ਲੱਗਾ ਹੈ ਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਔਰਤਾਂ ਰਿਪਬਲਿਕਨ ਦੀ ਤੁਲਨਾ ਵਿਚ ਡੈਮੋਕ੍ਰੇਟ ਨੂੰ ਪਹਿਲੇ ਸਥਾਨ ‘ਤੇ ਰੱਖਦੀਆਂ ਹਨ।


