- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਟਲ ਜੀ ਦੇ ਦਿਹਾਂਤ ‘ਤੇ ਪਾਕਿ, ਯੂ.ਐੱਸ. ਸਮੇਤ ਕਈ ਦੇਸ਼ਾਂ ਤੋਂ ਆਏ ਸੋਗ ਸੰਦੇਸ਼
ਵਾਸ਼ਿੰਗਟਨ – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜੀ ਦਾ ਲੰਬੀ ਬੀਮਾਰੀ ਦੇ ਬਾਅਦ ਵੀਰਵਾਰ ਸ਼ਾਮ ਨੂੰ ਏਮਸ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ‘ਤੇ ਅਮਰੀਕਾ, ਚੀਨ, ਬੰਗਲਾਦੇਸ਼, ਨੇਪਾਲ ਅਤੇ ਜਾਪਾਨ ਨੇ ਦੁੱਖ ਪ੍ਰਗਟ ਕੀਤਾ ਹੈ। ਪਾਕਿਸਤਾਨ ਦੇ ਬਣਨ ਵਾਲੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਇਮਰਾਨ ਖਾਨ ਨੇ ਕਿਹਾ,”ਭਾਰਤ-ਪਾਕਿਸਤਾਨ ਵਿਚ ਸ਼ਾਂਤੀ ਦੀ ਦਿਸ਼ਾ ਵਿਚ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਵਾਜਪਾਈ ਉਪ ਮਹਾਦੀਪ ਦੀ ਪ੍ਰਮੁੱਖ ਰਾਜਨੀਤਕ ਸ਼ਖਸੀਅਤ ਸਨ ਅਤੇ ਉਨ੍ਹਾਂ ਦੇ ਦਿਹਾਂਤ ਨਾਲ ਵੱਡਾ ਘਾਟਾ ਪੈਦਾ ਹੋ ਗਿਆ ਹੈ। ਮੈਂ ਦੁੱਖ ਦੀ ਇਸ ਘੜੀ ਵਿਚ ਭਾਰਤ ਦੇ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ।”ਭਾਰਤ ਵਿਚ ਚੀਨ ਦੇ ਰਾਜਦੂਤ ਲੁਅੋ ਝਾਅੋਹੁਈ ਨੇ ਟਵੀਟ ਕੀਤਾ,”ਸਨਮਾਨਿਤ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਨਾਲ ਡੂੰਘਾ ਦੁੱਖ ਪਹੁੰਚਿਆ ਹੈ। ਚੀਨ ਅਤੇ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਦੇ ਖਾਸ ਯੋਗਦਾਨ ਨੂੰ ਅਸੀਂ ਕਦੇ ਨਹੀਂ ਭੁਲਾਂਗੇ।” ਚੀਨੀ ਰਾਜਦੂਤ ਨੇ ਕਿਹਾ,”ਵਾਜਪਾਈ ਨੇ ਚੀਨ ਦੇ ਤਿੰਨ ਪੀੜ੍ਹੀਆਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਸਾਲ 2003 ਵਿਚ ਪ੍ਰਧਾਨ ਮੰਤਰੀ ਦੇ ਰੂਪ ਵਿਚ ਆਪਣੀ ਚੀਨ ਯਾਤਰਾ ਦੌਰਾਨ ਵਾਜਪਾਈ ਨੇ ਸੀਮਾ ਵਿਵਾਦ ਹੱਲ ਕਰਨ ਲਈ ਮਕੈਨਿਜਮ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ। ਨਾਲ ਹੀ ਭਾਰਤੀ ਸਟਾਈਲ ਦੇ ਇਕ ਬੌਧ ਮੰਦਰ ਨੂੰ ਚੀਨ ਦੀ ਲੁਅੋਯਾਂਗ ਸਿਟੀ ਵਿਚ ਦਾਨ ਕੀਤਾ ਸੀ।” ਭਾਰਤ ਸਥਿਤ ਅਮਰੀਕੀ ਦੂਤਘਰ ਨੇ ਕਿਹਾ,”ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਆਪਣੇ ਸ਼ਾਸਨ ਵਿਚ ਅਮਰੀਕਾ ਨਾਲ ਮਜ਼ਬੂਤ ਹਿੱਸੇਦਾਰੀ ਦੀ ਹਿਮਾਇਤ ਕੀਤੀ। ਅਮਰੀਕੀ ਮਿਸ਼ਨ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਪਰਿਵਾਰ ਵਾਲਿਆਂ ਅਤੇ ਭਾਰਤ ਦੇ ਨਾਗਰਿਕਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹੈ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਕਿਹਾ ਕਿ ਭਾਰਤ ਦੇ ਸਭ ਤੋਂ ਮਸ਼ਹੂਰ ਪੁੱਤਰਾਂ ਵਿਚੋਂ ਇਕ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਦਾ ਡੂੰਘਾ ਦੁੱਖ ਹੈ। ਉਨ੍ਹਾਂ ਨੂੰ ਸ਼ਾਸਨ, ਖੇਤਰੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੇ ਯੋਗਦਾਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।


