- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਜਪਾਈ ਦੀ ਦੂਰ-ਦ੍ਰਿਸ਼ਟੀ ਨਾਲ ਹਾਲੇ ਵੀ ਲਾਭ ਲੈ ਰਹੇ ਹਨ ਭਾਰਤ-ਅਮਰੀਕਾ ਸਬੰਧ : ਪੋਂਪਿਓ
ਨਿਊਯਾਰਕ – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਸੋਗ ਪ੍ਰਗਟ ਕੀਤਾ। ਪੋਂਪਿਓ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਾਜਪਾਈ ਨੇ ਬਹੁਤ ਪਹਿਲਾਂ ਹੀ ਪਛਾਣ ਕਰ ਲਈ ਸੀ ਕਿ ਭਾਰਤ-ਅਮਰੀਕਾ ਵਿਚਕਾਰ ਹਿੱਸੇਦਾਰੀ ਦੁਨੀਆ ਵਿਚ ਆਰਥਿਕ ਖੁਸ਼ਹਾਲੀ ਅਤੇ ਸੁਰੱਖਿਆ ਲਈ ਮਹੱਤਵਪੂਰਣ ਹੈ। ਦੋਵੇ ਲੋਕਤੰਤਰ ਦੇਸ਼ ਅੱਜ ਵੀ ਉਨ੍ਹਾਂ ਦੀ ਦੂਰ-ਦ੍ਰਿਸ਼ਟੀ ਨਾਲ ਲਾਭ ਲੈ ਰਹੇ ਹਨ। ਇੱਥੇ ਦੱਸ ਦਈਏ ਕਿ ਭਾਰਤ ਦੇ ਕ੍ਰਿਸ਼ਮਾਈ ਨੇਤਾ, ਪ੍ਰ੍ਰੇਰਕ ਬੁਲਾਰੇ ਅਤੇ ਮਜ਼ਬੂਤ ਪ੍ਰਧਾਨ ਮੰਤਰੀ ਰਹੇ ਵਾਜਪਾਈ ਦਾ 93 ਸਾਲ ਦੀ ਉਮਰ ਵਿਚ ਕੱਲ ਦਿੱਲੀ ਦੇ ਏਮਸ ਵਿਚ ਦਿਹਾਂਤ ਹੋ ਗਿਆ। ਉਹ 11 ਜੂਨ ਤੋਂ ਹੀ ਵੱਖ-ਵੱਖ ਬੀਮਾਰੀਆਂ ਕਾਰਨ ਹਸਪਤਾਲ ਵਿਚ ਭਰਤੀ ਸਨ। ਪੋਂਪਿਓ ਨੇ ਕੱਲ ਇਕ ਬਿਆਨ ਵਿਚ ਕਿਹਾ,”ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ ਅਮਰੀਕਾ ਦੇ ਲੋਕਾਂ ਵੱਲੋਂ ਮੈਂ ਭਾਰਤ ਦੀ ਜਨਤਾ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ।” ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਗਲੋਬਲ ਆਰਥਿਕ ਸ਼ਕਤੀ ਬਣਾਉਣ ਵਿਚ ਵਾਜਪਾਈ ਦੇ ਯੋਗਦਾਨਾਂ ਦੀ ਦਿਸ਼ਾ ਵਿਚ ਹੁਣ ਭਾਰਤੀ ਅੱਗੇ ਵਧਣਗੇ। ਪੋਂਪਿਓ ਨੇ ਕਿਹਾ,”ਉਨ੍ਹਾਂ ਨੇ ਦੇਸ਼ ਦੇ ਵਿਕਾਸ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਅਤੇ ਹਰੇਕ ਭਾਰਤੀ ਦੇ ਜੀਵਨ ਪੱਧਰ ਨੂੰ ਵਧਾਉਣ ਲਈ ਵਚਨਬੱਧਤਾ ਦਿਖਾਈ।


