- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਦੇ ਦਿਹਾਂਤ ‘ਤੇ 7 ਦਿਨਾਂ ਦਾ ਰਾਸ਼ਟਰੀ ਸੋਗ
ਨਵੀਂ ਦਿੱਲੀ – ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ 7 ਦਿਨ ਦਾ ਰਾਸ਼ਟਰੀ ਸੋਗ ਅਤੇ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਦਿੱਲੀ, ਪੰਜਾਬ, ਉਤਰਾਖੰਡ ਸਮੇਤ ਕਈ ਸੂਬਿਆਂ ‘ਚ ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ। ਗ੍ਰਹਿ ਮੰਤਰਾਲੇ ਮੁਤਾਬਕ ਵਾਜਪਾਈ ਦੇ ਦਿਹਾਂਤ ‘ਤੇ ਦੇਸ਼ ‘ਚ ਅੱਜ ਤੋਂ 22 ਅਗਸਤ ਤਕ ਰਾਸ਼ਟਰੀ ਸੋਗ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਸਾਰੇ ਸਰਕਾਰੀ ਭਵਨਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਇਨ੍ਹਾਂ ਦਿਨਾਂ ਵਿਚਾਲੇ ਕੋਈ ਵੀ ਸਰਕਾਰੀ ਸਮਾਰੋਹ ਆਯੋਜਿਤ ਨਹੀਂ ਕੀਤਾ ਜਾਵੇਗਾ। ਵਾਜਪਾਈ ਦਾ ਅੰਤਿਮ ਸੰਸਕਾਰ ਪੂਰੇ ਰਾਸ਼ਟਰੀ ਸਨਮਾਨ ਨਾਲ ਕੀਤਾ ਜਾਵੇਗਾ। ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਸੰਸਕਾਰ ਦੇ ਦਿਨ ਵਿਦੇਸ਼ਾਂ ‘ਚ ਭਾਰਤੀ ਮਿਸ਼ਨਾਂ ਅਤੇ ਰਾਜਮਾਰਗਾਂ ‘ਤੇ ਵੀ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਕਾਫੀ ਲੰਮੇ ਸਮੇਂ ਤੋਂ ਬਿਮਾਰ ਸਨ, ਜਿਨ੍ਹਾਂ ਦਾ ਅੱਜ ਸ਼ਾਮ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਸ) ‘ਚ ਦਿਹਾਂਤ ਹੋ ਗਿਆ।


