- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਖ਼ਤੀ ਦੇ ਬਾਵਜੂਦ ਅਮਰੀਕਾ ਨੇ ਜਾਰੀ ਕੀਤੇ ਸਭ ਤੋਂ ਜ਼ਿਆਦਾ H-1B ਵੀਜ਼ੇ
ਅਮਰੀਕਾ ਨੇ ਇਸ ਸਾਲ ਸਖ਼ਤ ਜਾਂਚ ਤੋਂ ਬਾਅਦ ਵੀ ਸਭ ਤੋਂ ਜ਼ਿਆਦਾ ਐਚ-1ਬੀ ਵੀਜ਼ਾ ਜਾਰੀ ਕੀਤੇ ਹਨ। ਇਸ ਤੋਂ ਸਾਬਿਤ ਹੁੰਦਾ ਹੈ ਕਿ ਇਸ ਵੀਜ਼ੇ ਲਈ ਅਜੇ ਵੀ ਕਾਫੀ ਮੰਗ ਬਣੀ ਹੋਈ ਹੈ। ਇਕ ਨਿਊਜ਼ ਵੈਬਸਾਈਟ ਮੁਤਾਬਕ ਅਮਰੀਕੀ ਸਰਕਾਰ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਕਾਫੀ ਰਾਹਤ ਮਿਲੀ ਹੈ ਕਿਉਂਕਿ ਜ਼ਿਆਦਾਤਰ ਭਾਰਤੀ ਇਸੇ ਵੀਜ਼ੇ ਲਈ ਅਪਲਾਈ ਕਰਦੇ ਹਨ।
2015 ਦੇ ਮੁਕਾਬਲੇ ਇੰਨੀਆਂ ਅਰਜ਼ੀਆਂ ਹੋਈਆਂ ਆਈਆਂ
2015 ਵਿਚ ਜਿੱਥੇ 2.88 ਲੱਖ ਵੀਜ਼ਾ ਅਰਜ਼ੀਆਂ ਅਮਰੀਕੀ ਇਮੀਗ੍ਰੇਸ਼ਨ ਵਿਭਾਗ (ਯੂ.ਐਸ.ਸੀ.ਆਈ.ਐਸ.) ਨੇ ਕਬੂਲ ਕੀਤੀਆਂ ਸਨ, ਉਥੇ ਹੀ 2019 ਵਿਚ ਇਨ੍ਹਾਂ ਦੀ ਗਿਣਤੀ ਵਧ ਕੇ 3.89 ਲੱਖ ਹੋ ਗਈ ਹੈ। ਇਨ੍ਹਾਂ ਤਿੰਨ ਸਾਲਾਂ ਦੌਰਾਨ ਇਸ ਵਿਚ 84.5 ਫੀਸਦੀ ਦਾ ਵਾਧਾ ਹੋਇਆ ਹੈ।


