- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਸਰਕਾਰ ਵੱਲੋਂ ਖਾਧ ਪਦਾਰਥਾਂ ਦੇ ਇੱਕ ਲੱਖ ਪੈਕੇਟਾਂ ਦੀ ਖੇਪ ਰਵਾਨਾ
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਦਿਖਾਈ ਝੰਡੀ
ਲੁਧਿਆਣਾ/ਚੰਡੀਗੜ -ਕੇਰਲਾ ਵਿੱਚ ਹੜ੍ਹ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਖਾਧ ਪਦਾਰਥਾਂ ਦੀ ਇੱਕ ਖੇਪ ਅੱਜ ਲੁਧਿਆਣਾ ਤੋਂ ਰਵਾਨਾ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਖਾਧ ਪਦਾਰਥਾਂ ਦੇ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇਸ ਖੇਪ ਨੂੰ ਅੱਜ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ ਰਵਾਨਾ ਕੀਤਾ। ਸ੍ਰੀ ਆਸ਼ੂ ਅਤੇ ਸ੍ਰ. ਬਿੱਟੂ ਨੇ ਦੱਸਿਆ ਕਿ ਅੱਜ ਰਵਾਨਾ ਕੀਤੀ ਗਈ ਖੇਪ ਵਿੱਚ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇੱਕ ਪੈਕੇਟ ਵਿੱਚ ਖੰੰਡ, ਚਾਹ ਪੱਤੀ, ਰਸ, ਬਿਸਕੁਟ, ਸੁੱਕਾ ਦੁੱਧ, ਪਾਣੀ ਦੀ ਬੋਤਲ ਸ਼ਾਮਿਲ ਹੈ। ਇਹ ਰਾਹਤ ਸਮੱਗਰੀ ਤੁਰੰਤ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਹਲਵਾਰਾ ਹਵਾਈ ਅੱਡੇ ਤੋਂ ਹਵਾਈ ਰਸਤੇ ਭੇਜੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਹੰਗਾਮੀ ਸਥਿਤੀ ਵਿੱਚ ਪੰਜਾਬ ਸਰਕਾਰ ਕੇਰਲਾ ਸਰਕਾਰ ਅਤੇ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ। ਅੱਜ ਲੁਧਿਆਣਾ ਤੋਂ ਇਹ ਸਮੱਗਰੀ ਭੇਜੀ ਜਾ ਰਹੀ ਹੈ। ਅਗਲੇ ਦਿਨਾਂ ਦੌਰਾਨ ਬਾਕੀ ਜ਼ਿਲ੍ਹਿਆਂ ਤੋਂ ਵੀ ਅਜਿਹੀ ਸਮੱਗਰੀ ਭੇਜੀ ਜਾਵੇਗੀ। ਦੱਸਣਯੋਗ ਹੈ ਕਿ ਬੇਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੈਦਾ ਹੋਈ ਇਸ ਸਥਿਤੀ ਵਿੱਚ ਕੇਰਲਾ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਦਾ ਭਰੋਸਾ ਦਿੰਦਿਆਂ ਫੌਰੀ ਤੌਰ ‘ਤੇ 10 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਸੀ। ਜਿਸ ਵਿੱਚੋਂ 5 ਕਰੋੜ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚ ਅਤੇ ਬਾਕੀ ਰਾਸ਼ੀ ਦੀ ਰਾਹਤ ਸਮੱਗਰੀ ਭੇਜੀ ਜਾਣੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਡਾਬਰ, ਸ੍ਰੀ ਸੰਜੇ ਤਲਵਾੜ (ਦੋਵੇਂ ਵਿਧਾਇਕ), ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਜੇ ਸੂਦ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਸਮੂਹ ਐੱਸ. ਡੀ. ਐੱਮ. ਸਾਹਿਬਾਨ, ਕੌਂਸਲਰ ਸ੍ਰ. ਹਰਕਰਨਦੀਪ ਸਿੰਘ ਵੈਦ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


